ਰਾਮ ਗੋਪਾਲ ਰਾਏਕੋਟੀ
ਰਾਏਕੋਟ, 8 ਅਪਰੈਲ
ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ (ਐੱਨਐੱਚਏਆਈ) ਦੇ ਚੇਅਰਮੈਨ ਸੁਖਬੀਰ ਸਿੰਘ (ਆਈ.ਏ.ਐੱਸ.) ਨਾਲ ਮੁਲਾਕਾਤ ਕੀਤੀ ਅਤੇ ਨਵੇਂ ਗਰੀਨਫੀਲਡ ਸਰਹਿੰਦ-ਮੁਹਾਲੀ ਅਤੇ ਲੁਧਿਆਣਾ-ਬਠਿੰਡਾ ਐਕਸਪ੍ਰੈੱਸ ਲਈ ਐਕੁਆਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਮਾਲਕ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਵੱਖ ਵੱਖ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ। ਚੇਅਰਮੈਨ ਐੱਨਐੱਚਏਆਈ ਨੇ ਸੰਸਦ ਮੈਂਬਰ ਨੂੰ ਭਰੋਸਾ ਦਿੱਤਾ ਕਿ ਜ਼ਿੰਮੀਂਦਾਰਾਂ ਵੱਲੋਂ ਉਠਾਏ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।