ਦੇਵਿੰਦਰ ਸਿੰਘ ਜੱਗੀ
ਪਾਇਲ, 22 ਮਾਰਚ
ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ ’ਤੇ ਡਟੇ ਕਿਸਾਨਾਂ ਲਈ ਗਰਮੀ ਦੇ ਮੱਦੇਨਜ਼ਰ ਪਿੰਡ ਮੁੱਲਾਂਪੁਰ ਵਾਸੀਆਂ ਨੇ 100 ਕੂਲਰ ਭੇਜੇ। ਸਮਾਜ ਸੇਵੀ ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਯੂਐੱਸਏ, ਡਾ. ਸ਼ਿੰਗਾਰਾ ਸਿੰਘ ਮੁੱਲਾਂਪੁਰ, ਪ੍ਰਧਾਨ ਗੁਰਮੀਤ ਸਿੰਘ ਗੁੱਡਵਿਲ ਅਤੇ ਸਰਪੰਚ ਗੁਰਮੀਤ ਸਿੰਘ ਨੇ ਕੂਲਰਾਂ ਨਾਲ ਭਰੀਆਂ ਟਰਾਲੀਆਂ ਰਵਾਨਾ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਹਰ ਵਿਅਕਤੀ ਨੂੰ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਇਹ ਮਸਲਾ ਇਕੱਲੇ ਕਿਸਾਨਾਂ ਦਾ ਨਹੀਂ, ਸਗੋਂ ਹਰ ਵਰਗ ਦੀ ਰੋਜ਼ੀ-ਰੋਟੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਸਾਨਾਂ-ਮਜ਼ਦੂਰਾਂ, ਛੋਟੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਦਿੱਲੀ ਘੋਲ ਦਾ ਹਿੱਸਾ ਬਣਨ ਦੀ ਅਪੀਲ ਕੀਤੀ।