DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Municipal Corporation ਕਮੇਟੀ ਵੱਲੋਂ ਧਸੀ ਸੜਕ ਦਾ ਜਾਇਜ਼ਾ

ਕੇਬਲ ਕੰਪਨੀ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਸਿਫ਼ਾਰਸ਼

  • fb
  • twitter
  • whatsapp
  • whatsapp
featured-img featured-img
ਘਟਨਾ ਸਥਾਨ ਦਾ ਜਾਇਜ਼ਾ ਲੈਂਦੀ ਹੋਈ ਡਿਪਟੀ ਮੇਅਰ ਪ੍ਰਿੰਸ ਜੌਹਰ ਦੀ ਅਗਵਾਈ ਵਾਲੀ ਕਮੇਟੀ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਨਗਰ ਨਿਗਮ ਲੁਧਿਆਣਾ ਦੀ ਸੰਚਾਲਨ ਅਤੇ ਸਾਂਭ-ਸੰਭਾਲ (ਓ ਐਂਡ ਐੱਮ) ਸੈੱਲ ਕਮੇਟੀ ਨੇ ਡਿਪਟੀ ਮੇਅਰ ਪ੍ਰਿੰਸ ਜੌਹਰ ਦੀ ਅਗਵਾਈ ਹੇਠ ਕਿਚਲੂ ਨਗਰ ਵਿੱਚ ਸੜਕ ਧੱਸਣ ਵਾਲੀ ਥਾਂ ਦਾ ਮੌਕੇ ’ਤੇ ਜਾ ਕੇ ਮੁਆਇਨਾ ਕੀਤਾ। ਇਸ ਜਾਂਚ ਦੌਰਾਨ ਕਮੇਟੀ ਨੇ ਸੜਕ ਧੱਸਣ ਲਈ ਜ਼ਿੰਮੇਵਾਰ ਕੇਬਲ ਕੰਪਨੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਤੇ ਐੱਫ ਆਈ ਆਰ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਮੌਕੇ ਡਿਪਟੀ ਮੇਅਰ ਪ੍ਰਿੰਸ ਜੌਹਰ ਦੇ ਨਾਲ ਕੌਂਸਲਰ ਮਨਿੰਦਰ ਕੌਰ ਘੁੰਮਣ, ਜਗਦੀਸ਼ ਲਾਲ ਦਿਸ਼ਾ, ਨੰਦਿਨੀ ਜੈਰਥ ਅਤੇ ਜਸਪ੍ਰੀਤ ਕੌਰ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ। ਡਿਪਟੀ ਮੇਅਰ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਹਾਲ ਹੀ ਵਿੱਚ ਸੜਕ ਧੱਸਣ ਦੀ ਘਟਨਾ ਕਿਸੇ ਕੇਬਲ ਕੰਪਨੀ ਤੇ ਏਜੰਸੀ ਵੱਲੋਂ ਜ਼ਮੀਨਦੋਜ਼ ਤਾਰਾਂ ਵਿਛਾਉਣ ਕਾਰਨ ਵਾਪਰੀ ਹੈ। ਇਸ ਤੋਂ ਇਲਾਵਾ ਕਮੇਟੀ ਮੈਂਬਰਾਂ ਨੇ ਸਿਫ਼ਾਰਸ਼ ਕੀਤੀ ਕਿ ਮਾਮਲੇ ਦੀ ਸਹੀ ਜਾਂਚ ਕੀਤੇ ਜਾਣ ਮਗਰੋਂ ਜੇ ਉਕਤ ਕੇਬਲ ਕੰਪਨੀ ਤੇ ਏਜੰਸੀ ਇਸ ਘਟਨਾ ਲਈ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਵਿਰੁੱਧ ਐੱਫ ਆਈ ਆਰ ਦਰਜ ਕੀਤੀ ਜਾਵੇ। ਡਿਪਟੀ ਮੇਅਰ ਨੇ ਸਪੱਸ਼ਟ ਕੀਤਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ। ਇਸ ਦੇ ਨਾਲ ਹੀ ਕੰਪਨੀ ਨੂੰ ਨਗਰ ਨਿਗਮ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਸੜਕ ਦੀ ਮੁਰੰਮਤ ਦਾ ਖ਼ਰਚਾ ਦੇਣ ਲਈ ਵੀ ਜ਼ਿੰਮੇਵਾਰ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਭਵਿੱਖ ਵਿੱਚ ਵੀ ਅਜਿਹੀਆਂ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ।

Advertisement
Advertisement
×