DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Muslims ਭਾਈਚਾਰੇ ਨੇ ਨਾਜ਼ੀਆ ਇਲਾਹੀ ਦਾ ਪੁਤਲਾ ਫੂਕਿਆ

ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰੇ ਸਰਕਾਰ: ਸ਼ਾਹੀ ਇਮਾਮ

  • fb
  • twitter
  • whatsapp
  • whatsapp
featured-img featured-img
ਨਾਜ਼ੀਆ ਇਲਾਹੀ ਦਾ ਪੁਤਲਾ ਫੂਕਦਾ ਹੋਇਆ ਮੁਸਲਿਮ ਭਾਈਚਾਰਾ। -ਫੋਟੋ: ਇੰਦਰਜੀਤ ਵਰਮਾ
Advertisement

ਮਜਲਿਸ ਅਹਿਰਾਰ ਇਸਲਾਮ ਹਿੰਦ ਦੀ ਅਗਵਾਈ ਹੇਠ ਲੁਧਿਆਣਾ ਦੇ ਮੁਸਲਿਮ ਭਾਈਚਾਰੇ ਨੇ ਅੱਜ ਪੈਗ਼ੰਬਰ ਇਸਲਾਮ ਹਜ਼ਰਤ ਮੁਹੰਮਦ ਸਾਹਿਬ ਦੀ ਸ਼ਾਨ ਵਿੱਚ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਨਾਜ਼ੀਆ ਇਲਾਹੀ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਭਾਈਚਾਰੇ ਦੇ ਲੋਕਾਂ ਨੇ ਇਤਿਹਾਸਕ ਜਾਮਾ ਮਸਜਿਦ ਅੱਗੇ ਇਕੱਠੇ ਹੋ ਕੇ ਨਾਜ਼ੀਆ ਇਲਾਹੀ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮਜਲਿਸ ਅਹਿਰਾਰ ਇਸਲਾਮ ਹਿੰਦ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਭਾਰਤ ਵਿੱਚ ਸਾਰੇ ਧਰਮਾਂ ਅਤੇ ਰਹਿਬਰਾਂ ਦਾ ਹਮੇਸ਼ਾਂ ਦਿਲੋਂ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀ ਗੁਸਤਾਖ਼ੀ ਵਾਰ-ਵਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਨਾ ਸਿਰਫ਼ ਮੁਸਲਮਾਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ ਅਤੇ ਉਨ੍ਹਾਂ ਵਿੱਚ ਗੁੱਸਾ ਪੈਦਾ ਕਰਦੀ ਹੈ, ਸਗੋਂ ਇਹ ਵਿਸ਼ਵ ਪੱਧਰ ’ਤੇ ਭਾਰਤ ਦੇ ਅਕਸ ਨੂੰ ਖ਼ਰਾਬ ਕਰਨ ਦੀ ਡੂੰਘੀ ਸਾਜ਼ਿਸ਼ ਵੀ ਹੈ। ਸ਼ਾਹੀ ਇਮਾਮ ਨੇ ਦੋਸ਼ ਲਾਇਆ ਕਿ ਧਾਰਮਿਕ ਨਫ਼ਰਤ ਫੈਲਾਉਣ ਵਾਲੇ ਅਜਿਹੇ ਲੋਕਾਂ ਨੂੰ ਕੁਝ ਸਿਆਸੀ ਤਾਕਤਾਂ ਵੱਲੋਂ ਸ਼ਹਿ ਦਿੱਤੀ ਜਾ ਰਹੀ ਹੈ, ਪਰ ਅਜਿਹੀਆਂ ਚਾਲਾਂ ਨਾਲ ਮੁਸਲਿਮ ਭਾਈਚਾਰੇ ਨੂੰ ਡਰਾਇਆ ਨਹੀਂ ਜਾ ਸਕਦਾ। ਪ੍ਰਦਰਸ਼ਨ ਦੇ ਅਖ਼ੀਰ ਵਿੱਚ ਸ਼ਾਹੀ ਇਮਾਮ ਅਤੇ ਮੁਸਲਿਮ ਆਗੂਆਂ ਨੇ ਏ ਡੀ ਸੀ ਡਾ. ਨਰਿੰਦਰ ਸਿੰਘ ਧਾਲੀਵਾਲ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ, ਜਿਸ ਵਿੱਚ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।

Advertisement

Advertisement
Advertisement
×