DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਸਲਿਮ ਭਾਈਚਾਰੇ ਨੇ ਬਕਰੀਦ ਮਨਾਈ

ਈਦ-ਉਲ-ਜ਼ੁਹਾ ਦੇਸ਼ ਲਈ ਕੁਰਬਾਨ ਹੋਣ ਦੀ ਸਿੱਖਿਆ ਦਿੰਦੀ ਹੈ: ਸ਼ਾਹੀ ਇਮਾਮ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਵਿੱਚ ਜਾਮਾ ਮਸਜਿਦ ਅੱਗੇ ਈਦ ਦੀ ਨਮਾਜ਼ ਅਦਾ ਕਰਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਮੁਸਲਿਮ ਭਾਈਚਾਰੇ ਨੇ ਅੱਜ ਈਦ-ਉਲ-ਜ਼ੁਹਾ ਮੌਕੇ ਵੱਖ-ਵੱਖ ਮਸਜਿਦਾਂ ਵਿੱਚ ਨਮਾਜ਼ ਅਦਾ ਕੀਤੀ। ਸਥਾਨਕ ਫੀਲਡ ਗੰਜ ਚੌਕ ਸਥਿਤ ਜਾਮਾ ਮਸਜਿਦ ਵਿੱਚ ਵੱਖ-ਵੱਖ ਧਰਮਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦੇਣ ਪੁੱਜੇ।

ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਈਦ-ਉਲ-ਜ਼ੁਹਾ ਕੁਰਬਾਨੀ ਦੇਣ ਦਾ ਜਜ਼ਬਾ ਦਿੰਦੀ ਹੈ। ਈਦ ਇਹ ਵੀ ਸਿੱਖਿਆ ਦਿੰਦੀ ਹੈ ਕਿ ਜਦ ਕਦੇ ਦੇਸ਼ ਨੂੰ ਜਾਨਾਂ ਜਾਂ ਦੌਲਤ ਦੀ ਜ਼ਰੂਰਤ ਹੋਵੇ ਤਾਂ ਉਸ ਨੂੰ ਪੇਸ਼ ਕਰ ਦਿੱਤਾ ਜਾਵੇ। ਸ਼ਾਹੀ ਇਮਾਮ ਨੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਚੋਂ ਸੂਬਾ ਸਰਕਾਰਾਂ ਈਦ ਦੇ ਸਮੇਂ ਸਿਆਸਤ ਕਰ ਰਹੀਆਂ ਹਨ ਅਤੇ ਨਮਾਜ਼ ਨੂੰ ਸੜਕ ’ਤੇ ਅਦਾ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਦਕਿ ਬਾਕੀ ਸਾਰੇ ਧਰਮ ਦੇ ਵਿਸ਼ੇਸ਼ ਦਿਨਾਂ ਵਿੱਚ ਸੜਕਾਂ ’ਤੇ ਖਾਸ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਵਰਗ ਨਾਲ ਅਜਿਹਾ ਕਰਨਾ ਬਹੁਤ ਅਫ਼ਸੋਸਨਾਕ ਹੈ ਜੋ ਭਾਰਤ ਦੀ ਆਜ਼ਾਦ ਪ੍ਰਣਾਲੀ ਖ਼ਿਲਾਫ਼ ਹੈ। ਕਾਨੂੰਨ ਸਾਰਿਆਂ ਲਈ ਇੱਕੋ ਜਿਹਾ ਹੈ ਅਤੇ ਇੱਦਾਂ ਨਹੀਂ ਹੋ ਸਕਦਾ ਕਿ ਕਿਸੇ ਨੂੰ ਸੜਕ ’ਤੇ ਪ੍ਰੋਗਰਾਮ ਕਰਨ ਦੀ ਇਜ਼ਾਜ਼ਤ ਦਿੱਤੀ ਜਾਵੇ ਅਤੇ ਕਿਸੇ ਨੂੰ ਤਾਕਤ ਦੇ ਜ਼ੋਰ ’ਤੇ ਰੋਕ ਕੇ ਆਪਣੀ ਪਿੱਠ ਥਪਥਪਾਈ ਜਾਵੇ।

Advertisement

ਸ਼ਾਹੀ ਇਮਾਮ ਨੇ ਕਿਹਾ ਕਿ ਦੇਸ਼ ਵਿੱਚ ਕੁੱਝ ਫ਼ਿਰਕੂ ਤਾਕਤਾਂ ਧਰਮ ਦੇ ਨਾਮ ’ਤੇ ਲੋਕਾਂ ਵਿੱਚ ਪਾੜ ਪਾਉਣ ਵਿੱਚ ਲੱਗੀਆਂ ਹੋਈਆਂ ਹਨ, ਇਸ ਲਈ ਸਮੂਹ ਭਾਰਤੀਆਂ ਅਤੇ ਖ਼ਾਸ ਕਰਕੇ ਮੁਸਲਿਮ ਭਾਈਚਾਰੇ ਨੂੰ ਇਨ੍ਹਾਂ ਫ਼ਿਰਕਾਪ੍ਰਸਤ ਤਾਕਤਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਕੁਰਬਾਨੀ ਦੇਣ ਦੀ ਲੋੜ ਪਈ ਤਾਂ ਪਿੱਛੇ ਨਹੀਂ ਹਟਾਗੇਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਿਵਾਇਤ ਵਿੱਚ ਨਫ਼ਰਤ ਲਈ ਕੋਈ ਥਾਂ ਨਹੀਂ ਹੈ, ਜਿਹੜੇ ਵੀ ਲੋਕ ਪੰਜਾਬ ’ਚ ਧਰਮ ਦੇ ਨਾਮ ’ਤੇ ਨਫ਼ਰਤ ਫੈਲਾ ਕੇ ਆਪਣੀ ਸਿਆਸਤ ਚਮਕਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

Advertisement

ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਚੌਧਰੀ ਮਦਨ ਲਾਲ ਬੱਗਾ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਈਦ ਦਾ ਦਿਨ ਹਰ ਇੱਕ ਭਾਰਤੀ ਲਈ ਖੁਸ਼ੀ ਦਾ ਦਿਨ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਵਿੱਚ ਪਿਆਰ ਹੀ ਪਿਆਰ ਹੈ ਅਤੇ ਇੱਥੇ ਨਫ਼ਰਤ ਲਈ ਕੋਈ ਜਗ੍ਹਾ ਨਹੀਂ ਹੈ।

ਇਸ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਵਿਧਾਇਕ ਪੁੱਤਰ ਵਿਕਾਸ ਪਰਾਸ਼ਰ, ਅਮਰਜੀਤ ਸਿੰਘ ਟਿੱਕਾ, ਗੁਲਾਮ ਹਸਨ ਕੈਸਰ, ਬਲਜੀਤ ਸਿੰਘ ਬਿੰਦਰਾ, ਅਸ਼ੋਕ ਗੁਪਤਾ, ਸ਼ਿੰਗਾਰਾ ਸਿੰਘ ਦਾਦ ਅਤੇ ਜਾਮਾ ਮਸਜਿਦ ਲੁਧਿਆਣਾ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਨੇ ਕਿਹਾ ਕਿ ਈਦ-ਉਲ-ਜ਼ੁਹਾ ਦਾ ਤਿਉਹਾਰ ਸਾਰਿਆਂ ਨੂੰ ਆਪਸੀ ਭਾਈਚਾਰੇ ਅਤੇ ਆਪਣੇ ਦੇਸ਼ ਪ੍ਰਤੀ ਕੁਰਬਾਨੀ ਦੇਣ ਲਈ ਜਾਗਰੂਕ ਕਰਦਾ ਹੈ।

Advertisement
×