ਜਵੱਦੀ ਟਕਸਾਲ ਵਿੱਚ ਨਾਮ ਸਿਮਰਨ ਸਮਾਗਮ
ਨਿੱਜੀ ਪੱਤਰ ਪ੍ਰੇਰਕਲੁਧਿਆਣਾ, 18 ਜਨਵਰੀ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਮਾਘ ਦੇ ਮਹੀਨੇ ਵਿੱਚ ਰੋਜ਼ਾਨਾ ਸ਼ਾਮ ਦੇ ਸਮਾਗਮਾਂ ਵਿੱਚ ਨਾਮ ਸਿਮਰਨ ਅਭਿਆਸ ਸਮਾਗਮ ਹੋਇਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਤ ਅਮੀਰ ਸਿੰਘ...
Advertisement
ਨਿੱਜੀ ਪੱਤਰ ਪ੍ਰੇਰਕਲੁਧਿਆਣਾ, 18 ਜਨਵਰੀ
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਮਾਘ ਦੇ ਮਹੀਨੇ ਵਿੱਚ ਰੋਜ਼ਾਨਾ ਸ਼ਾਮ ਦੇ ਸਮਾਗਮਾਂ ਵਿੱਚ ਨਾਮ ਸਿਮਰਨ ਅਭਿਆਸ ਸਮਾਗਮ ਹੋਇਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਤ ਅਮੀਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਜੇਕਰ ਇਕ-ਚਿੱਤ ਹੋ ਕੇ ਉਸ ਅਕਾਲ ਪੁਰਖ ਨਾਲ ਜੁੜੇ ਹਾਂ ਤਾਂ ਅਸੀਂ ਭਵਸਾਗਰ ਤੋਂ ਤਰ ਸਕਦੇ ਹਾਂ ਅਤੇ ਇਸ ਸੰਸਾਰ ਤੇ ਮੁੜ ਸਰੀਰ ਧਾਰਨ ਦੀ ਲੋੜ ਹੀ ਨਹੀਂ ਰਹੇਗੀ। ਉਨ੍ਹਾਂ ਜ਼ੋਰ ਦਿੱਤਾ ਕਿ ਗੁਰਬਾਣੀ ਦੀ ਰੋਸ਼ਨੀ 'ਚ ਨਾਮ ਜਪੀਏ, ਨਾਮ ਸੁਣੀਏ ਅਤੇ ਨਾਮ ਦੀ ਭਿੱਖਿਆ ਮੰਗੀਏ।
Advertisement
Advertisement
