ਨਬੀਨ ਵੱਲੋਂ ਭਾਜਪਾ ਦਫ਼ਤਰ ਦਾ ਉਦਘਾਟਨ
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਦੁੱਗਰੀ ਮਾਡਲ ਟਾਊਨ ਐਕਸਟੈਨਸ਼ਨ ਬਲਾਕ ਡੀ ਸਥਿਤ ਭਾਜਪਾ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਤਰੁਣ ਚੁੱਘ, ਸੁਦਾਨ ਸਿੰਘ, ਪਨਰਿੰਦਰ ਸਿੰਘ ਰੈਣਾ ਅਤੇ ਕੇਂਦਰੀ...
Advertisement
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਦੁੱਗਰੀ ਮਾਡਲ ਟਾਊਨ ਐਕਸਟੈਨਸ਼ਨ ਬਲਾਕ ਡੀ ਸਥਿਤ ਭਾਜਪਾ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਤਰੁਣ ਚੁੱਘ, ਸੁਦਾਨ ਸਿੰਘ, ਪਨਰਿੰਦਰ ਸਿੰਘ ਰੈਣਾ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਹਾਜ਼ਰ ਸਨ। ਨਿਤਿਨ ਨਬੀਨ ਨੇ ਕਿਹਾ ਕਿ ਭਾਜਪਾ ਦੀ ਅਸਲ ਤਾਕਤ ਪਾਰਟੀ ਪ੍ਰਤੀ ਸਮਰਪਿਤ ਵਰਕਰ ਹਨ। ਨਵਾਂ ਜ਼ਿਲ੍ਹਾ ਦਫ਼ਤਰ ਸੰਗਠਨਾਤਮਕ ਗਤੀਵਿਧੀਆਂ ਦਾ ਕੇਂਦਰ ਬਣੇਗਾ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਕੌਮੀ ਪ੍ਰਧਾਨ ਦਾ ਸਵਾਗਤ ਕੀਤਾ। ਇਸ ਮੌਕੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਗੁਰਦੇਵ ਸ਼ਰਮਾ ਦੇਬੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
Advertisement
Advertisement
×

