ਗੁਰਦੁਆਰਾ ਦਸਮੇਸ਼ ਸਿੰਘ ਸਭਾ ਬਲਾਕ ਜੇ ਵੱਲੋਂ ਨਗਰ ਕੀਰਤਨ
ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਦਸਮੇਸ਼ ਸਿੰਘ ਸਭਾ ਬਲਾਕ ਜੇ ਵੱਲੋਂ ਪ੍ਰਭਾਤ ਫੇਰੀ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਅੰਮ੍ਰਿਤ ਵੇਲੇ ਪੰਜ ਪਿਆਰਿਆਂ ਦੀ ਅਗਵਾਈ ਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਪ੍ਰਭਾਤ ਫੇਰੀ ਨਗਰ ਕੀਰਤਨ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਸਜੀ ਹੋਈ ਪਾਲਕੀ ਵਿੱਚ ਸੁਸ਼ੋਭਿਤ ਸੀ, ਜਦਕਿ ਬੈਂਡ ਪਾਰਟੀਆਂ ਅਤੇ ਗਤਕਾ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ।
ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸੌ ਗਜ ਬਲਾਕ ਅਤੇ 64 ਗਜ ਬਲਾਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ, ਜਿੱਥੇ ਮੁੱਖ ਸੇਵਾਦਾਰ ਤਜਿੰਦਰ ਪਾਲ ਸਿੰਘ ਅਤੇ ਹੋਰ ਪ੍ਰਬੰਧਕਾਂ ਵੱਲੋਂ ਸੰਗਤ ਦਾ ਧੰਨਵਾਦ ਕਰਦਿਆਂ ਜੱਥਿਆਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੇ ਰਸਤੇ ਦੌਰਾਨ ਸਵਾਗਤੀ ਗੇਟ ਲਗਾ ਕੇ ਲੰਗਰ ਵਰਤਾਏ ਗਏ ਅਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਤੇ ਫੁੱਲਾਂ ਦੀ ਵਰਖਾ ਕੀਤੀ ਗਈ।
ਇਸ ਮੌਕੇ ਕੌਂਸਲਰ ਸਨੀ ਮਾਸਟਰ, ਐਡਵੋਕੇਟ ਗਗਨਪ੍ਰੀਤ ਸਿੰਘ, ਗੁਲਸ਼ਨ ਸਿੰਘ ਬੁੱਟਰ, ਗੁਰਦੀਪ ਸਿੰਘ ਲੀਲ, ਗੁਰਜੰਤ ਸਿੰਘ ਮਿੰਟਾ, ਮਨਮੋਹਨ ਸਿੰਘ ਮੋਹਣੀ, ਜਸਬੀਰ ਸਿੰਘ ਸਾਹਣੀ, ਅਮਰਜੀਤ ਸਿੰਘ ਬਿੱਟੂ, ਬਲਜਿੰਦਰ ਸਿੰਘ ਮਠਾੜੂ, ਰਵਿੰਦਰ ਸਿੰਘ ਬੇਦੀ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ, ਹਰਭਜਨ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਬੀਰ ਸਿੰਘ, ਰਾਜੇਸ਼ ਗੁਪਤਾ, ਗੁਰਚਰਨ ਸਿੰਘ ਟੌਹੜਾ, ਸਤਪਾਲ ਸਿੰਘ ਸਹਿਣਾ ਅਤੇ ਦਲਜੀਤ ਸਿੰਘ ਖਾਲਸਾ ਸਮੇਤ ਕਈ ਆਗੂ ਹਾਜ਼ਰ ਸਨ।