ਨਗਰ ਕੀਰਤਨ ਸਜਾਇਆ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 28 ਮਈ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰੂ ਕਲਗ਼ੀਧਰ ਸਿੰਘ ਸਭਾ ਤੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਮਈ
Advertisement
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰੂ ਕਲਗ਼ੀਧਰ ਸਿੰਘ ਸਭਾ ਤੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਫੁੱਲਾਂ ਨਾਲ ਸੱਜੀ ਗੱਡੀ ਵਿੱਚ ਸ਼ੁਸ਼ੋਭਿਤ ਸੀ ਜਦਕਿ ਉਸ ਪਿੱਛੇ ਸੰਗਤ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀ ਸੀ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ। -
Advertisement