ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਦੁੱਗਰੀ ਫੇਸ 2 ਸਥਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...
Advertisement
ਦੁੱਗਰੀ ਫੇਸ 2 ਸਥਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਨਗਰ ਕੀਰਤਨ ਦੌਰਾਨ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਸਮੇਤ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੈਂਸ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤੀ ਮਹਾਨ ਕੁਰਬਾਨੀ ਸਮੁੱਚੀ ਲੋਕਾਈ ਲਈ ਹਮੇਸ਼ਾਂ ਪ੍ਰੇਰਨਾ ਸਰੋਤ ਰਹੇਗੀ। ਨਗਰ ਕੀਰਤਨ ਦੌਰਾਨ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਨੇ ਆਪਣੀ ਸਮੁੱਚੀ ਟੀਮ ਨਾਲ ਸ: ਬੈਂਸ ਨੂੰ ਸਿਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਰਾਮ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
Advertisement
Advertisement
×

