DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Nagar Kirtans Held in Ludhiana: ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਸੰਗਤ ਨੇ ਥਾਂ-ਥਾਂ ਸਵਾਗਤ ਕੀਤਾ; ਕਈ ਥਾਈਂ ਲੰਗਰ ਤੇ ਛਬੀਲਾਂ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਵਿੱਚ ਨਗਰ ਕੀਰਤਨ ਦੌਰਾਨ ਨਤਮਸਤਕ ਹੋ ਰਹੀ ਸੰਗਤ।
Advertisement

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਮਾਤਾ ਗੰਗਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ ਐੱਮ ਸੀ ਹਸਪਤਾਲ ਨੇੜੇ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਇਲਾਕੇ ਦੀ ਸੰਗਤ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਹਿੱਸਾ ਲਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿੱਚ ਸੰਪੂਰਨ ਹੋਇਆ। ਪੂਰੇ ਰੂਟ ਦੌਰਾਨ ਸੰਗਤ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਲਈ ਕਈ ਥਾਈਂ ਲੰਗਰ ਅਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਫੁੱਲਾਂ ਨਾਲ ਸੱਜੀ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸੀ, ਜਿਸ ਦੇ ਅੱਗੇ ਨਿਸ਼ਾਨ ਸਾਹਿਬ ਹੱਥਾਂ ਵਿੱਚ ਫੜੀ ਪੰਜ ਪਿਆਰੇ ਚੱਲ ਰਹੇ ਸਨ ਅਤੇ ਪਿੱਛੇ ਸੰਗਤ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰ ਰਹੀ ਸੀ। ਇਸ ਧਾਰਮਿਕ ਸਮਾਗਮ ਵਿੱਚ ਹਲਕਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਬਾਬਾ ਓਕਾਰ ਦਾਸ, ਕੌਂਸਲਰ ਮਨਪ੍ਰੀਤ ਸਿੰਘ ਮੰਨਾ ਅਤੇ ਬਲਜੀਤ ਸਿੰਘ ਦੁਖੀਆ ਸਮੇਤ ਕਈ ਅਹਿਮ ਸਿਆਸੀ ਤੇ ਧਾਰਮਿਕ ਆਗੂ ਨਤਮਸਤਕ ਹੋਏ, ਜਿਨ੍ਹਾਂ ਨੂੰ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ ਅਤੇ ਇੰਦਰਜੀਤ ਸਿੰਘ ਰੇਖੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਨਗਰ ਕੀਰਤਨ ਦੌਰਾਨ ਮਾਤਾ ਗੰਗਾ ਜੀ ਇਸਤਰੀ ਸਤਿਸੰਗ ਸਭਾ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ, ਮੀਰੀ-ਪੀਰੀ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਕਲਗੀਧਰ ਦੀ ਸੁਖਮਨੀ ਸੇਵਾ ਸੁਸਾਇਟੀ ਦੇ ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ ਅਤੇ ਗਤਕਾ ਅਖਾੜਿਆਂ ਨੇ ਆਪਣੀ ਕਲਾ ਦੇ ਜੌਹਰ ਦਿਖਾ ਕੇ ਰੌਣਕ ਵਧਾਈ।

Advertisement

ਇਸ ਮੌਕੇ ਹੈੱਡ ਗ੍ਰੰਥੀ ਭਾਈ ਜਸਵਿੰਦਰ ਪਾਲ ਸਿੰਘ, ਗੁਰਚਰਨ ਸਿੰਘ, ਬਲਜੀਤ ਸਿੰਘ ਬੱਲੀ, ਮਨਜੀਤ ਕੌਰ, ਜਸਪ੍ਰੀਤ ਸਿੰਘ ਮੋਨੂੰ ਅਤੇ ਬੀਬੀ ਨਰਿੰਦਰ ਕੌਰ ਲਾਂਬਾ ਹਾਜ਼ਰ ਸਨ। ਜਨਰਲ ਸਕੱਤਰ ਇੰਦਰਜੀਤ ਸਿੰਘ ਰੇਖੀ ਨੇ ਦੱਸਿਆ ਕਿ ਇਸੇ ਸਬੰਧ ਵਿੱਚ 30 ਜੂਨ ਨੂੰ ਸਵੇਰੇ ਅਤੇ ਸ਼ਾਮ ਗੁਰਦੁਆਰਾ ਸਾਹਿਬ ਵਿੱਚ ਭਾਰੀ ਗੁਰਮਤਿ ਸਮਾਗਮ ਕਰਵਾਏ ਜਾਣਗੇ।

Advertisement

ਗੁਰਦੁਆਰਾ ਦਮਦਮਾ ਸਾਹਿਬ ਡੇਹਲੋਂ ਤੋਂ ਨਗਰ ਕੀਰਤਨ ਸਜਾਇਆ

ਡੇਹਲੋਂ (ਪ੍ਰੀਤਮ ਸਿੰਘ): ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਡੇਹਲੋਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਵੇਰੇ 6 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਰਧਾਪੂਰਵਕ ਮੁੜ ਗੁਰਦੁਆਰਾ ਸਾਹਿਬ ਵਿੱਚ ਆ ਕੇ ਸੰਪੂਰਨ ਹੋਇਆ। ਭਾਰੀ ਗਰਮੀ ਅਤੇ ਹੁੰਮਸ ਦੇ ਬਾਵਜੂਦ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੇ ਰੂਟ ’ਤੇ ਸੰਗਤ ਵੱਲੋਂ ਥਾਂ-ਥਾਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ। ਇਸ ਦੌਰਾਨ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ, ਅਮਰਿੰਦਰ ਸਿੰਘ ਅਤੇ ਜਗਦੇਵ ਸਿੰਘ ਦੇ ਜੱਥਿਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ, ਜਦਕਿ ਮੀਰੀ-ਪੀਰੀ ਗਤਕਾ ਅਖਾੜਾ ਦੇ ਸਿੰਘਾਂ ਨੇ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ। ਨਗਰ ਕੀਰਤਨ ਵਿੱਚ ਭਾਈ ਜਗਦੀਪ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਮਨਦੀਪ ਸਿੰਘ, ਭਾਈ ਮਨਜੀਤ ਸਿੰਘ ਅਤੇ ਭਾਈ ਜਗਦੇਵ ਸਿੰਘ ਨੇ ਪੰਜ ਪਿਆਰਿਆਂ ਵਜੋਂ ਅਗਵਾਈ ਕਰਦਿਆਂ ਸੇਵਾ ਨਿਭਾਈ। ਇਸ ਮੌਕੇ ਪ੍ਰਧਾਨ ਬਚਿੱਤਰ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ, ਮਾਸਟਰ ਬਲਦੇਵ ਸਿੰਘ, ਮਾਸਟਰ ਪ੍ਰੇਮ ਸਿੰਘ, ਜਸਪਾਲ ਸਿੰਘ ਅਤੇ ਗ੍ਰੰਥੀ ਜਸਕੀਰਤ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ। ਅਖੀਰ ਵਿੱਚ ਮੈਨੇਜਰ ਜਸਵਿੰਦਰ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ।

Advertisement
×