DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ludhiana news: ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਸੰਗਤ ਨੇ ਥਾਂ-ਥਾਂ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦਾ ਸਵਾਗਤ ਕੀਤਾ

  • fb
  • twitter
  • whatsapp
  • whatsapp
featured-img featured-img
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।
Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵੱਲੋਂ ਨਗਰ ਕੀਰਤਨ ਸਜਾਇਆ ਗਿਆ ਜਿਸਦਾ ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਜੈਕਾਰਿਆਂ ਦੀ ਗੂੰਜ ਵਿੱਚ ਸਵਾਗਤ ਕੀਤਾ ਗਿਆ।

ਗੁਰਦੁਆਰਾ ਸਾਹਿਬ ਤੋਂ ਸ਼ੂਰੂ ਹੋਇਆ ਨਗਰ ਕੀਰਤਨ ਭਾਈ ਰਣਧੀਰ ਸਿੰਘ ਨਗਰ ਦੇ ਇਲਾਕੇ ਵਿੱਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਆ ਕੇ ਸੰਪੂਰਨ ਹੋਇਆ। ਸੰਗਤ ਵੱਲੋਂ ਸਜੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਵਿੱਚ ਸ਼ਬਦੀ ਜੱਥੇ, ਇਸਤਰੀ ਸਤਿਸੰਗ ਸਭਾਵਾਂ, ਬੈਂਡ ਪਾਰਟੀਆਂ ਅਤੇ ਦੂਰ-ਦੁਰਾਡੇ ਤੋਂ ਪੁੱਜੀ ਸੰਗਤ ਨੇ ਸ਼ਮੂਲੀਅਤ ਕੀਤੀ। ਇਲਾਕਾ ਸੰਗਤ ਵੱਲੋਂ ਸਟੇਜ ਅਤੇ ਲੰਗਰ ਲਾ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇਦਾਰ ਨਛੱਤਰ ਸਿੰਘ ਸਿੱਧੂ, ਦਵਿੰਦਰ ਸਿੰਘ ਮਾਨ, ਜਥੇਦਾਰ ਚਰਨ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ ਕੋਚਰ, ਮਾਸਟਰ ਬਲਰਾਜ ਸਿੰਘ, ਅਵਤਾਰ ਸਿੰਘ ਨਿਰਬਾਣ, ਡਾ. ਗੁਰਦੀਪ ਸਿੰਘ ਧਵਨ, ਰਤਨ ਚੋਪੜਾ, ਰੁਪਿੰਦਰਪਾਲ ਸਿੰਘ, ਕਾਕਾ ਕੁਲਜੀਤ ਸਿੰਘ, ਦਵਿੰਦਰ ਸਿੰਘ ਟੀਟੂ, ਸੁਰਜੀਤ ਸਿੰਘ ਬਰਨਾਲਾ, ਬਲਵੀਰ ਸਿੰਘ ਗਰੇਵਾਲ, ਜਗਤਾਰ ਸਿੰਘ ਐਤੀਆਣਾ, ਅਮਿਤਵੀਰ ਸਿੰਘ ਬਖਸ਼ੀ, ਪੂਰਨ ਸਿੰਘ ਬੇਦੀ, ਜਗਦੀਸ਼ ਸਿੰਘ ਬਿੱਟੂ, ਬੂਟਾ ਸਿੰਘ, ਰਾਮਸਰਨ ਸਿੰਘ, ਗੁਰਬਖਸ ਸਿੰਘ ਰਾਜਾ ਆਦਿ ਹਾਜ਼ਰ ਸਨ।

Advertisement

Advertisement
Advertisement
×