ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ

ਪਾਇਲ ’ਚ ਸਜਾਏ ਨਗਰ ਕੀਰਤਨ ਦੌਰਾਨ ਸੰਗਤਾਂ।

ਦੇਵਿੰਦਰ ਸਿੰਘ ਜੱਗੀ

ਪਾਇਲ, 27 ਫਰਵਰੀ

ਅੱਜ ਗੁਰੂ ਰਵਿਦਾਸ ਭਗਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਰਵਿਦਾਸ ਭਗਤ ਵਾਰਡ ਨੰਬਰ 11 ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜੋ ਗੁਰੂ ਘਰ ਤੋਂ ਆਰੰਭ ਹੋ ਕੇ ਸ਼ਹਿਰ ਦੀਆਂ ਗਲੀਆਂ ਦੀ ਪਰਕਰਮਾ ਕਰਦਾ ਹੋਇਆ ਬੱਸ ਸਟੈਡ,  ਰਾਈਮਾਜਰਾ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸਮਾਪਤ ਹੋਇਆ। ਵੱਖ-ਵੱਖ ਪੜਾਵਾਂ ਵਿੱਚ ਕੀਰਤਨੀ ਜਥਾ ਭਾਈ ਬਲਵਿੰਦਰ ਸਿੰਘ ਭੌਰਲਾ ਅਤੇ ਬੀਬੀ ਕੁਲਵਿੰਦਰ ਕੌਰ ਬੱਲ ਰੋਹਣੋ ਕਲਾਂ ਦੇ ਜਥੇ ਨੇ ਗੁਰੂ ਰਵਿਦਾਸ ਮਾਹਰਾਜ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਰੱਬੀ ਬਾਣੀ ਸੁਣਾ ਕੇ ਨਿਹਾਲ ਕੀਤਾ। 

ਰਾਏਕੋਟ(ਰਾਮ ਗੋਪਾਲ ਰਾਏਕੋਟੀ): ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਗੁਰਦੁਆਰਾ ਗੁਰੂ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਰਾਏਕੋਟ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਗਤਕਾ ਅਤੇ ਬੈਂਡ ਪਾਰਟੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਵੱਖ-ਵੱਖ ਪੜਾਵਾਂ ਤੇ ਲੰਗਰ ਲਗਾਏ ਗਏ।          ਇਸ ਮੌਕੇ ਪ੍ਰਧਾਨ ਬੂਟਾ ਸਿੰਘ ਸਪਰਾ, ਗੁਰਮੀਤ ਸਿੰਘ ਮੀਤ ਪ੍ਰਧਾਨ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਕੌਂਸਲਰ ਮੁਹੰਮਦ ਇਮਰਾਨ, ਮੁਖਤਿਆਰ ਸਿੰਘ, ਕੁਲਦੀਪ ਸਿੰਘ, ਜੰਗਪਾਲ ਸਿੰਘ, ਪ੍ਰਕਾਸ਼ ਸਿੰਘ, ਨਾਥ ਸਿੰਘ ਆਦਿ ਹਾਜ਼ਰ ਸਨ।

ਰਵਿਦਾਸ ਪੁਰਬ ਸਬੰਧੀ ਕਈ ਥਾਈਂ ਸਮਾਗਮ

ਲੁਧਿਆਣਾ (ਗੁਰਿੰਦਰ ਸਿੰਘ):  ਸਤਿਗੁਰੁ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਦੇ ਸੰਬਧ ’ਚ ਕਈ ਥਾਈਂ ਸਮਾਗਮ ਹੋਏ ਜਿਨ੍ਹਾਂ ਵਿੱਚ ਭਾਰੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਬਸਤੀ ਜੋਧੇਵਾਲ ਚੌਕ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਵਿੱਚ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਏ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਏੇਡੀਸੀ ਅਮਰਜੀਤ ਬੈਸ, ਬਸਪਾ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜੀ, ਅਕਾਲੀ ਜੱਥਾ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਏਡੀਸੀਪੀ ਪ੍ਰਗਿਆ ਜੈਨ, ਰਮਨਜੀਤ ਲਾਲੀ, ਚੈਅਰਮੈਨ ਗੁਰਪ੍ਰੀਤ ਗੋਗੀ ਸਮੇਤ ਵੱਖ ਵੱਖ  ਰਾਜਨੀਤਕ, ਸਮਾਜਿਕ, ਧਾਰਮਿਕ ਅਤੇ ਵਪਾਰਕ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਸਮਾਗਮ ਵਿੱਚ ਸ਼ਾਮਿਲ ਹੋ ਕੇ ਰਵਿਦਾਸ ਆਗਮਨ ਪੁਰਬ ਦੀ ਵਧਾਈ ਦਿੱਤੀ।   ਪੰਜਾਬੀ ਗਾਇਕ ਕੰਠ ਕਲੇਰ ਅਤੇ ਐੱਸਐੱਸ ਆਜ਼ਾਦ ਵੱਲੋਂ ਰਵਿਦਾਸ ਬਾਣੀ ਦਾ ਗਾਇਨ ਕੀਤਾ ਗਿਆ।   ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ’ਤੇ ਪਿੰਡ ਮੂੰਡੀਆਂ ਕਲ੍ਹਾਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵੱਲੋਂ ਨਗਰ ਕੀਰਤਨ ਸਜਾਇਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All