ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਇਥੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਈਸੜੂ ਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਈਸੜੂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ...
ਪਿੰਡ ਈਸੜੂ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। -ਫੋਟੋ: ਜੱਗੀ
Advertisement

ਇਥੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਈਸੜੂ ਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਈਸੜੂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਗੁਰੂ ਰਵਿਦਾਸ ਭਗਤ  ਤੋਂ ਆਰੰਭ ਹੋ ਕੇ ਸਾਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰੂ ਘਰ ਸਮਾਪਤ ਹੋਇਆ। ਨਗਰ ਕੀਰਤਨ ਦੀ ਆਰੰਭਤਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡੀਸ਼ਨਲ ਸਕੱਤਰ ਰਿਟਾ ਮੇਜਰ ਸਿੰਘ ਅਤੇ ਐਡਵੋਕੇਟ ਸੁਖਜੀਤ ਸਿੰਘ ਦੇ ਪਰਿਵਾਰ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਕੀਤੀ ਗਈ। ਇਸ ਮੌਕੇ ਪਰਿਵਾਰ ਵੱਲੋਂ ਸੰਗਤ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਦੌਰਾਨ ਰਾਗੀ ਅਤੇ ਢਾਡੀ ਜਥਿਆਂ ਨੇ ਗੁਰੂ ਨਾਨਕ ਦੇਵ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਗਿਆਨੀ ਅਮਰੀਕ ਸਿੰਘ, ਨਵਦੀਪ ਸਿੰਘ ਨੋਨੀ, ਗੁਰਮੁਖ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਸਮੂਹ ਨਗਰ ਨਿਵਾਸੀਆਂ ਨੇ ਸੇਵਾ ਨਿਭਾਈ।

Advertisement

Advertisement
Show comments