ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਮੁਕੰਦ ਸਿੰਘ ਚੀਮਾ
ਸੰਦੌੜ, 11 ਫਰਵਰੀ
ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਖੁਰਦ ਵੱਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਅਤੇ ਸਰਪੰਚ ਕੁਲਬੀਰ ਸਿੰਘ ਵਲੋਂ ਪੰਜ ਪਿਆਰਿਆਂ ਦਾ ਸਨਮਾਨ ਵੀ ਕੀਤਾ ਗਿਆ। ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ ਜੱਥੇਦਾਰ ਨਾਰੰਗ ਸਿੰਘ ਝੱਲੀ ਦੇ ਜੱਥੇ ਵੱਲੋਂ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਨਗਰ ਕੀਰਤਨ ਪੂਰੇ ਪਿੰਡ ਦੀ ਪ੍ਰਕਿਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਜਾਕੇ ਸਮਾਪਤ ਹੋਇਆ। ਇਸ ਮੌਕੇ ਡਾ. ਸਤਪਾਲ ਸਿੰਘ, ਜਥੇਦਾਰ ਭੁਪਿੰਦਰ ਸਿੰਘ ਖੁਰਦ, ਗ੍ਰੰਥੀ ਚਰਨਜੀਤ ਸਿੰਘ ਚੰਨਾ,ਰਾਮਸਰਨ ਸਿੰਘ ਬਬਲੀ, ਜਥੇਦਾਰ ਅਵਤਾਰ ਸਿੰਘ, ਗੁਰਮੀਤ ਸਿੰਘ ਮਿਸਤਰੀ, ਬਹਾਦਰ ਸਿੰਘ, ਮਨਜੀਤ ਸਿੰਘ ਪੰਚ, ਮਨਪ੍ਰੀਤ ਸਿੰਘ ਪੰਚ, ਮਨਜੋਤ ਸਿੰਘ, ਬਚਿੱਤਰ ਸਿੰਘ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਡਾ.ਭੀਮ ਰਾਓ ਅੰਬੇਦਕਰ ਵੈੱਲਫੇਅਰ ਕਲੱਬ ਦੇ ਮੈਂਬਰ ਅਤੇ ਸੰਗਤ ਹਾਜ਼ਰ ਸਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਅੱਜ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਵਿਦਾਸ ਕਮੇਟੀ ਬਖੋਰਾ ਕਲਾਂ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਬਖੋਰਾ ਕਲਾਂ ਤੋਂ ਆਰੰਭ ਹੋ ਕਿ ਗੁਰਨੇ ਕਲਾਂ, ਗੁਰਨੇ ਖੁਰਦ, ਰਾਮਪੁਰਾ ਜਵਾਹਰਵਾਲਾ, ਗੋਬਿੰਦਪੁਰਾ ਜਵਾਹਰਵਾਲਾ ਤੇ ਬਖੋਰਾ ਖੁਰਦ ਹੁੰਦਾ ਹੋਇਆ ਰਵਿਦਾਸ ਧਰਮਸ਼ਾਲਾ ਬਖੋਰਾ ਕਲਾਂ ਵਿੱਚ ਸਮਾਪਤ ਹੋਇਆ। ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਵਿੱਚ ਸਵਾਗਤ ਕੀਤਾ। ਇਸ ਮੌਕੇ ਪਿੰਡਾ ਵਿੱਚ ਲੰਗਰ ਲਗਾਏ ਗਏ।