ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੱਜ ਜਗਰਾਉਂ ਪੁੱਜੇਗਾ ਨਗਰ ਕੀਰਤਨ

ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਫ਼ਰੀਦਕੋਟ ਤੋਂ ਚੱਲ ਕੇ ਜਗਰਾਉਂ ਪਹੁੰਚੇਗਾ। ਭਲਕੇ ਚਾਰ ਵਜੇ ਜਗਰਾਉਂ ਪਹੁੰਚਣ ’ਤੇ ਸਥਾਨਕ ਸ਼ੇਰਪੁਰਾ ਚੌਕ ਵਿੱਚ ਜਗਰਾਉਂ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਸ਼ਹਿਰ ਵਾਸੀਆਂ ਅਤੇ ਪਿੰਡਾਂ ਦੀਆਂ ਸੰਗਤਾਂ ਨਾਲ...
Advertisement
ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਫ਼ਰੀਦਕੋਟ ਤੋਂ ਚੱਲ ਕੇ ਜਗਰਾਉਂ ਪਹੁੰਚੇਗਾ। ਭਲਕੇ ਚਾਰ ਵਜੇ ਜਗਰਾਉਂ ਪਹੁੰਚਣ ’ਤੇ ਸਥਾਨਕ ਸ਼ੇਰਪੁਰਾ ਚੌਕ ਵਿੱਚ ਜਗਰਾਉਂ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਸ਼ਹਿਰ ਵਾਸੀਆਂ ਅਤੇ ਪਿੰਡਾਂ ਦੀਆਂ ਸੰਗਤਾਂ ਨਾਲ ਮਿਲ ਕੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਹੋਵੇਗਾ। ਇਸ ਮੌਕੇ ਹਿੰਦੂ, ਸਿੱਖ, ਕ੍ਰਿਸਚਨ ਅਤੇ ਮੁਸਲਿਮ ਭਾਈਚਾਰੇ ਵਲੋਂ ਇਕਜੁੱਟਤਾ ਦਾ ਸੁਨੇਹਾ ਦਿੰਦੇ ਹੋਏ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਨਗਰ ਕੀਰਤਨ ਦੇ ਆਗਮਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਸਕੂਲੀ ਬੱਚੇ ਗੱਤਕੇ ਦੇ ਜੌਹਰ ਦਿਖਾਉਣਗੇ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਸ਼ਬਦ ਕੀਰਤਨ ਕੀਤਾ ਜਾਵੇਗਾ। ਜਗਰਾਉਂ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਸਿੱਧੂ, ਚੇਅਰਮੈਨ ਰਜਿੰਦਰ ਜੈਨ, ਰਾਜਕੁਮਾਰ ਭੱਲਾ, ਬਿੰਦਰ ਮਨੀਲਾ, ਡਾਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਪਾਲਕੀ ਉੱਪਰ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਭਲਕੇ ਚਾਰ ਵਜੇ ਸ਼ੇਰਪੁਰਾ ਚੌਕ ’ਚ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਹੋਰ ਦੱਸਿਆ ਕਿ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪੁਲੀਸ ਮੁਖੀ ਡਾ. ਅੰਕੁਰ ਗੁਪਤਾ ਵਲੋਂ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਰੋਡ ਮੈਪ ਤਿਆਰ ਕਰਕੇ ਜਨਤਕ ਕੀਤਾ ਜਾ ਚੁੱਕਾ ਹੈ। ਏ ਡੀ ਸੀ ਕੁਲਪ੍ਰੀਤ ਸਿੰਘ ਵੱਲੋਂ ਤਿਆਰੀਆਂ ਦੀ ਦੇਖ-ਰੇਖ ਕੀਤੀ ਜਾ ਰਹੀ ਹੈ। 

Advertisement
Advertisement
Show comments