ਨਗਰ ਸੁਧਾਰ ਸਭਾ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ
ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਰਹਿੰਦੀ ਨਗਰ ਸੁਧਾਰ ਸਭਾ ਨੇ ਇਕ ਹੋਰ ਪਹਿਲਕਦਮੀ ਕਰਦਿਆਂ ਅੱਜ ਟਰੱਕ ਰਾਹੀਂ ਕੱਪੜੇ, ਰਾਸ਼ਨ ਤੇ ਹੋਰ ਲੋੜੀਂਦੀ ਸਮੱਗਰੀ ਦਾ ਟਰੱਕ ਭੇਜਿਆ। ਲੋਕਾਂ ਦੇ ਸਹਿਯੋਗ ਨਾਲ ਇਕੱਤਰ ਕੀਤੀ ਇਹ ਸਮੱਗਰੀ ਅੰਮ੍ਰਿਤਸਰ ਦੇ ਰਾਮਦਾਸ ਇਲਾਕੇ...
Advertisement
ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਰਹਿੰਦੀ ਨਗਰ ਸੁਧਾਰ ਸਭਾ ਨੇ ਇਕ ਹੋਰ ਪਹਿਲਕਦਮੀ ਕਰਦਿਆਂ ਅੱਜ ਟਰੱਕ ਰਾਹੀਂ ਕੱਪੜੇ, ਰਾਸ਼ਨ ਤੇ ਹੋਰ ਲੋੜੀਂਦੀ ਸਮੱਗਰੀ ਦਾ ਟਰੱਕ ਭੇਜਿਆ। ਲੋਕਾਂ ਦੇ ਸਹਿਯੋਗ ਨਾਲ ਇਕੱਤਰ ਕੀਤੀ ਇਹ ਸਮੱਗਰੀ ਅੰਮ੍ਰਿਤਸਰ ਦੇ ਰਾਮਦਾਸ ਇਲਾਕੇ ਪਿੰਡਾਂ ਲਈ ਭੇਜੀ ਗਈ ਹੈ। ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ ਵਿੱਚ ਇਕੱਤਰ ਹੋਏ ਸਮਾਨ ਨੂੰ ਪ੍ਰਧਾਨ ਮਾਸਟਰ ਅਵਤਾਰ ਸਿੰਘ ਤੇ ਹਰਬੰਸ ਸਿੰਘ ਅਖਾੜਾ ਨੇ ਰਵਾਨਾ ਕੀਤਾ। ਇਸ ਮੌਕੇ ਕੰਵਲਜੀਤ ਖੰਨਾ ਨੇ ਦੱਸਿਆ ਕਿ ਇਹ ਸਾਰੀ ਸਮੱਗਰੀ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਕਾਰਕੁਨਾਂ ਦੇ ਸਹਿਯੋਗ ਨਾਲ ਵੰਡੀ ਗਈ।
Advertisement
Advertisement
Advertisement
×