ਹਵਾਲਾਤੀ ਤੋਂ ਨਸ਼ੀਲਾ ਪਾਊਡਰ ਬਰਾਮਦ
ਕੇਂਦਰੀ ਜੇਲ੍ਹ ਵਿੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਇੱਕ ਹਵਾਲਾਤੀ ਤੋਂ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਰੋਹਿਤ ਕੁਮਾਰ...
Advertisement
ਕੇਂਦਰੀ ਜੇਲ੍ਹ ਵਿੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਇੱਕ ਹਵਾਲਾਤੀ ਤੋਂ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਰੋਹਿਤ ਕੁਮਾਰ ਉਰਫ਼ ਰੈਪਾ ਪਾਸੋਂ 50 ਗ੍ਰਾਮ 9 ਮਿਲੀਗ੍ਰਾਮ ਸਣੇ ਲਿਫਾਫੀਆਂ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲੀਸ ਨੂੰ ਰਿਪੋਰਟ ਭੇਜੀ ਗਈ ਹੈ। ਥਾਣੇਦਾਰ ਦਿਨੇਸ਼ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement