ਜਨਮ ਦਿਨ ਮੌਕੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਜਨਮ ਦਿਨ ਮੌਕੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਲੱਖੋਵਾਲ ਦੀ ਅਗਵਾਈ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ ਕਿਸਾਨ।

ਡੀਪੀਐੱਸ ਬੱਤਰਾ
ਸਮਰਾਲਾ, 17 ਸਤੰਬਰ 

ਲੋਕ ਸਭਾ ’ਚ ਖੇਤੀ ਆਰਡੀਨੈਂਸਾਂ ਨੂੰ ਪਾਸ ਕਰਵਾਉਣ ਲਈ ਬਜ਼ਿੱਦ ਕੇਂਦਰ ਸਰਕਾਰ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਦਾ ਰੋਹ ਅੱਜ ਉਸ ਵੇਲੇ ਹੋਰ ਵੀ ਪ੍ਰਚੰਡ ਹੋ ਗਿਆ, ਜਦੋਂ ਭੜਕੇ ਹੋਏ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਉਨ੍ਹਾਂ ਦਾ ਪੁਤਲਾ ਫੂਕਦੇ ਹੋਏ ਦੇਸ਼ ਵਿੱਚ ‘ਅੰਨ ਸੰਕਟ’ ਪੈਦਾ ਕਰਨ ਦਾ ਐਲਾਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਖੇਤੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਭਵਿੱਖ ਵਿੱਚ ਕਿਸਾਨ ਖੇਤੀ ਪੈਦਾਵਾਰ ਰੋਕ ਦੇਣਗੇ। ਅੱਜ ਇਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਦੀ ਅਗਵਾਈ ’ਚ ਕਿਸਾਨਾਂ  ਵੱਲੋਂ ਜ਼ੋਰਦਾਰ ਰੋਸ ਵਿਖਾਵਾ ਕਰਦੇ ਹੋਏ ਇਹ ਵੀ ਐਲਾਨ ਕੀਤਾ ਗਿਆ ਕਿ ਕਿਸਾਨ ਆਪਣੀ ਜ਼ਮੀਨ ਅਤੇ ਰੋਜ਼ੀ-ਰੋਟੀ ਨੂੰ ਬਚਾਉਣ ਲਈ ਸੰਘਰਸ਼ ਨੂੰ ਕਿਸੇ ਵੀ ਹੱਦ ਤੱਕ ਲਿਜਾਣ ਤੋਂ ਗੁਰੇਜ਼ ਨਹੀਂ ਕਰਨਗੇ ਅਤੇ ਇਸ ਲਈ ਜੇ ਕਿਸਾਨਾਂ ਨੂੰ ਜਾਨ ਦੀ ਕੁਰਬਾਨੀ ਦੇਣੀ ਪਈ ਤਾਂ ਉਸ ਲਈ ਵੀ ਉਹ ਤਿਆਰ ਹਨ। ਇਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਲੱਖੋਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਦੇਸ਼ ਦਾ ਪੇਟ ਭਰ ਰਹੇ ਕਿਸਾਨਾਂ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ’ਚ ਲੱਗੇ ਜਵਾਨਾਂ ਨੂੰ ਗਲਤ ਫੈਸਲੇ ਲੈ ਕੇ ਮੌਤ ਦੇ ਮੂੰਹ ਵੱਲ ਧਕੇਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਦੇ ਕਿਸਾਨ ਵੀ ਖੇਤੀ ਆਰਡੀਨੈਂਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੌਂਅ ਵਿੱਚ ਹਨ। ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਨੇ ਆਖਿਆ ਕਿ ਕਿਸਾਨ ਕਾਰਪੋਰੇਟ ਘਰਾਣਿਆਂ ਦੀ ਗੁਲਾਮੀ ਕਰਨ ਨਾਲੋਂ ਸੰਘਰਸ਼ ਕਰਕੇ ਮਰਨ ਨੂੰ ਬਿਹਤਰ ਸਮਝਦਾ ਹੈ। ਇਸ ਲਈ ਮੋਦੀ ਸਰਕਾਰ ਵੱਲੋਂ ਲਾਈ ਗਈ ਇਹ ਚਿੰਗਾਰੀ ਪੂਰੇ ਦੇਸ਼ ਵਿੱਚ ਭਾਂਬੜ ਬਣ ਚੁੱਕੀ ਹੈ, ਜਿਸ ਨੂੰ ਸੰਭਾਲਣਾ ਹੁਣ ਸਰਕਾਰ ਦੇ ਵੱਸ ਵਿੱਚ ਨਹੀਂ ਰਹੀ। ਇਸ ਮੌਕੇ ਸਰਬਜੀਤ ਸਿੰਘ ਖੀਰਨੀਆਂ, ਮਨਜੀਤ ਸਿੰਘ ਢੀਡਸਾ, ਗੁਰਪ੍ਰੀਤ ਸਿੰਘ ਸਾਹਬਾਣਾ, (ਤਿੰਨੇ ਜ਼ਿਲਾ ਜਨ. ਸਕੱਤਰ), ਕੁਲਵਿੰਦਰ ਸਿੰਘ ਤਹਿਸੀਲ ਪ੍ਰਧਾਨ, ਹਰਦੀਪ ਸਿੰਘ ਭਰਥਲਾ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All