ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਜੂਨ
ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਗੁਰਦੁਆਰਾ ਗੁਰੂ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ ਵਿੱਚ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਵਾਰਡ ਨੰਬਰ 44 ਦੇ ਕੌਂਸਲਰ ਸੋਹਣ ਸਿੰਘ ਗੋਗਾ ਦੇ ਨਿਰਦੇਸ਼ ਹੇਠ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਮਾਜ ਸੇਵਕ ਕਸ਼ਮੀਰ ਸਿੰਘ ਅਤੇ ਤੇਜਿੰਦਰ ਸਿੰਘ ਹਾਜ਼ਰ ਹੋਏ ਜਿਨ੍ਹਾਂ ਰਾਸ਼ਨ ਵੰਡਣ ਦੀ ਰਸਮ ਅਦਾ ਕੀਤੀ। ਇਸ ਮੌਕੇ ਕਸ਼ਮੀਰ ਸਿੰਘ ਨੇ ਕਿਹਾ ਕਿ ਸੰਸਥਾ ਵੱਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜ ਅਤੇ ਲੜਕੀਆਂ ਨੂੰ ਸਮਾਜ ਵਿੱਚ ਬਰਾਬਰੀ ਦਾ ਮਾਣ ਸਨਮਾਨ ਦੇਣਾ ਸ਼ਲਾਘਾਯੋਗ ਹੈ। ਉਨ੍ਹਾਂ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਨੌਜਵਾਨ ਪੀੜ੍ਹੀ ਨੂੰ ਸੇਧ ਲੈਣ ਦੀ ਲੋੜ੍ਹ ਤੇ ਜ਼ੋਰ ਦਿੱਤਾ।
ਇਸ ਮੌਕੇ ਸਮਾਜ ਸੇਵਕ ਗੈਰੀ ਸੱਗੂ ਨੇ ਕਿਹਾ ਕਿ ਕੌਂਸਲਰ ਸੋਹਣ ਸਿੰਘ ਗੋਗਾ ਅਤੇ ਚੇਅਰਪਰਸਨ ਕੁਲਵਿੰਦਰ ਕੌਰ ਗੋਗਾ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਗੋਗਾ ਵੱਲੋਂ ਨਿਭਾਈਆ ਜਾ ਰਹੀਆ ਸੇਵਾਵਾ ਲਈ ਸੰਸਥਾ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ। ਇਸ ਮੌਕੇ ਐਕਟਿੰਗ ਪ੍ਰਧਾਨ ਕਮਲੇਸ਼ ਜਾਗੜਾ ਅਤੇ ਕੁਲਵਿੰਦਰ ਕੌਰ ਗੋਗਾ ਨੇ ਆਈਆਂ ਸਖ਼ਸ਼ੀਅਤਾਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਦਹੇਲਾ, ਹਰਦੀਪ ਸਿੰਘ ਗੁਰੂ, ਅਵਤਾਰ ਸਿੰਘ ਦਿਉਸੀ, ਲੱਖਾ ਸਿੰਘ, ਸਰੂਪ ਸਿੰਘ ਮਠਾੜੂ, ਭਾਈ ਕੁਲਬੀਰ ਸਿੰਘ, ਬਲਵਿੰਦਰ ਸਿੰਘ ਬਿੱਲੂ, ਮਨਜੀਤ ਸਿੰਘ ਰੂਪੀ, ਮਹਿੰਦਰ ਸਿੰਘ, ਕਮਲਜੀਤ ਸਿੰਘ ਲੋਟੇ, ਸਤਵੰਤ ਸਿੰਘ ਮਠਾੜੂ, ਹਰਜੀ ਕੌਰ, ਬਲਵਿੰਦਰ ਕੌਰ, ਹਰਮਿੰਦਰ ਕੌਰ, ਹਰਜੀਤ ਕੌਰ, ਮਨਪ੍ਰੀਤ ਕੌਰ ਅਤੇ ਅਮਨਦੀਪ ਕੌਰ ਤੇ ਹੋਰ ਹਾਜ਼ਰ ਸਨ।