ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਾਰੀ ਏਕਤਾ ਆਸਰਾ ਸੰਸਥਾ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਗੁਰਿੰਦਰ ਸਿੰਘ ਲੁਧਿਆਣਾ, 1 ਜੁਲਾਈ ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਗੁਰਦੁਆਰਾ ਗੁਰੂ ਸਿੰਘ ਸਭਾ ਅਕਾਲ ਸਾਹਿਬ ਪੁਤਾਪ ਨਗਰ ਵਿੱਚ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਵਾਰਡ ਨੰਬਰ 44 ਦੇ ਕੌਂਸਲਰ ਸੋਹਣ ਸਿੰਘ ਗੋਗਾ ਦੇ ਦਿਸ਼ਾ-ਨਿਰਦੇਸ਼ ਹੇਠ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ...
Advertisement

ਗੁਰਿੰਦਰ ਸਿੰਘ

ਲੁਧਿਆਣਾ, 1 ਜੁਲਾਈ

Advertisement

ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਗੁਰਦੁਆਰਾ ਗੁਰੂ ਸਿੰਘ ਸਭਾ ਅਕਾਲ ਸਾਹਿਬ ਪੁਤਾਪ ਨਗਰ ਵਿੱਚ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਵਾਰਡ ਨੰਬਰ 44 ਦੇ ਕੌਂਸਲਰ ਸੋਹਣ ਸਿੰਘ ਗੋਗਾ ਦੇ ਦਿਸ਼ਾ-ਨਿਰਦੇਸ਼ ਹੇਠ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਰਮੀਤ ਸਿੰਘ ਭਾਟੀਆ ਤੇ ਰਣਧੀਰ ਸਿੰਘ ਮਠਾੜੂ ਪੁੱਜੇ ਜਿਨ੍ਹਾਂ ਨੇ ਲੋੜਵੰਦ ਪਰਿਵਾਰਾ ਨੂੰ ਰਾਸ਼ਨ ਵੰਡਿਆ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਸਮਾਜ ਅੰਦਰ ਲੜਕਿਆਂ ਦੇ ਬਰਾਬਰ ਦਾ ਮਾਣ ਤੇ ਸਨਮਾਨ ਦਿਵਾਉਣ ਅਤੇ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜ ਬਹੁਤ ਸ਼ਲਾਘਾਯੋਗ ਹਨ ਜਿਨ੍ਹਾਂ ਤੋਂ ਨੌਜਵਾਨ ਪੀੜ੍ਹੀ ਨੂੰ ਸੋਧ ਲੈਣੀ ਚਾਹੀਦੀ ਹੈ।

ਇਸ ਮੌਕੇ ਸਮਾਜ ਸੇਵਕ ਗੈਰੀ ਸੱਗੂ ਅਤੇ ਸਰੂਪ ਸਿੰਘ ਮਠਾੜੂ ਨੇ ਕਿਹਾ ਕਿ ਸੰਸਥਾ ਦੇ ਮੁੱਖ ਸਲਾਹਕਾਰ ਸੋਹਣ ਸਿੰਘ ਗੋਗਾ ਅਤੇ ਚੇਅਰਪਰਸਨ ਕੁਲਵਿੰਦਰ ਕੌਰ ਗੋਗਾ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਗੋਗਾ ਵੱਲੋਂ ਨਿਭਾਈਆ ਜਾ ਰਹੀਆ ਸੇਵਾਵਾਂ ਲਈ ਸੰਸਥਾ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ। ਇਸ ਮੌਕੇ ਐਕਟਿੰਗ ਪ੍ਰਧਾਨ ਕਮਲੇਸ਼ ਜਾਗੜਾ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਦਹੇਲਾ, ਹਰਦੀਪ ਸਿੰਘ ਗੁਰੂ, ਸਵਤਾਰ ਸਿੰਘ ਦਿਉਸੀ, ਲੱਖਾ ਸਿੰਘ, ਭਾਈ ਕੁਲਬੀਰ ਸਿੰਘ, ਪ੍ਰੇਮ ਸਿੰਘ ਪੀਐਸ, ਅੰਮ੍ਰਿਤਪਾਲ ਸਿੰਘ, ਜਤਿੰਦਰ ਸਿੰਘ ਹੁੰਝਣ, ਸੁਰਜੀਤ ਸਿੰਘ ਸੰਤ, ਸਤਵੰਤ ਸਿੰਘ ਮਠਾੜੂ, ਸੰਦੀਪ ਕੌਰ, ਬੀਰਪਾਲ ਬਿਰਦੀ ਅਤੇ ਅਮਨਦੀਪ ਕੌਰ ਹਾਜ਼ਰ ਸਨ।

 

Advertisement
Show comments