ਨੈਸ਼ਨਲ ਹਾਈਵੇ ਦੇ ਅਫ਼ਸਰਾਂ ਦੀ ਝਾੜਝੰਬ

ਮੇਅਰ ਵੱਲੋਂ ਜੀਟੀ ਰੋਡ ’ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਦੀ ਹਦਾਇਤ

ਨੈਸ਼ਨਲ ਹਾਈਵੇ ਦੇ ਅਫ਼ਸਰਾਂ ਦੀ ਝਾੜਝੰਬ

ਜੀਟੀ ਰੋਡ ’ਤੇ ਨੈਸ਼ਨਲ ਹਾਈਵੇ ਦੇ ਅਧਿਕਾਰੀ ਨੂੰ ਮੌਕਾ ਵਿਖਾਉਂਦੇ ਹੋਏ ਹੋਏ ਮੇਅਰ ਬਲਕਾਰ ਸਿੰਘ ਸੰਧੂ ਤੇ ਕੌਂਸਲਰ ਮਮਤਾ ਆਸ਼ੂ। -ਫੋਟੋ: ਗਗਨ ਅਰੋਡ਼ਾ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਅਗਸਤ

ਜੀਟੀ ਰੋਡ ’ਤੇ ਮੀਂਹ ਦਾ ਪਾਣੀ ਖੜ੍ਹਾ ਹੋਣ ਦੇ ਮੁੱਦੇ ’ਤੇ ਅੱਜ ਮੇਅਰ ਬਲਕਾਰ ਸਿੰਘ ਸੰਧੂ ਤੇ ਕੈਬਨਿਟ ਮੰਤਰੀ ਆਸ਼ੂ ਦੀ ਪਤਨੀ ਕੌਂਸਲਰ ਮਮਤਾ ਆਸ਼ੂ ਨੇ ਮੌਕੇ ’ਤੇ ਹੀ ਨੈਸ਼ਨਲ ਹਾਈਵੇ ਦੇ ਅਫ਼ਸਰਾਂ ਨੂੰ ਸੱਦਿਆ। ਮੇਅਰ ਨੇ ਜੀਟੀ ਰੋਡ ਦੀ ਹਾਲਤ ਦਿਖਾਊਂਦਿਆਂ ਮੌਕੇ ’ਤੇ ਹੀ ਅਫਸਰਾਂ ਦੀ ਕਲਾਸ ਵੀ ਲਗਾਈ।

ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਨੂੰ ਇੱਕ ਪੱਤਰ ਵੀ ਲਿਖਿਆ ਹੈ ਤਾਂ ਜੋ ਉਨ੍ਹਾਂ ਸਾਰੀਆਂ ਥਾਵਾਂ ’ਤੇ ਮੀਂਹ ਦਾ ਪਾਣੀ ਇਕੱਠਾ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ ਜਿਥੇ ਇਸ ਵੇਲੇ ਉਨ੍ਹਾਂ ਦੇ ਪ੍ਰਾਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਐੱਨ.ਐੱਚ.ਏ.ਆਈ. ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਸੀ ਬਰਸਾਤੀ ਪਾਣੀ ਦੀ ਸਿਰਫ ਇਸ ਜਗ੍ਹਾ ਹੀ ਨਹੀਂ ਬਲਕਿ ਹੋਰ ਸਾਰੀਆਂ ਥਾਵਾਂ ਤੇ ਢੁੱਕਵੀਂ ਨਿਕਾਸੀ ਕੀਤੀ ਜਾਵੇ, ਪਰ ਫਿਰ ਵੀ ਅਫ਼ਸਰਾਂ ਨੇ ਸਹੀ ਤਰ੍ਹਾਂ ਨਾਲ ਕੰਮ ਨਹੀਂ ਕੀਤਾ ਤੇ ਉਸ ਕਾਰਨ ਮੀਂਹ ਦਾ ਪਾਣੀ ਉਥੇ ਇਕੱਠਾ ਹੋ ਗਿਆ।

ਕੌਂਸਲਰ ਮਮਤਾ ਆਸ਼ੂ ਨੇ ਦੱਸਿਆ ਕਿ ਸਥਾਨਕ ਜੀ.ਟੀ. ਰੋਡ ’ਤੇ ਸ਼ੇਰਪੁਰ ਚੌਕ ਅਤੇੇ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਨੇੜੇ ਪਾਣੀ ਇਕੱਠਾ ਹੋਣ ਦੀਆਂ ਕਈ ਸ਼ਿਕਾਇਤਾਂ ਆਈਆਂ ਸਨ, ਜਿਸ ਨਾਲ ਨਾ ਸਿਰਫ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ, ਬਲਕਿ ਸੜਕੀ ਹਾਦਸੇ ਵੀ ਹੋ ਸਕਦੇ ਹਨ। ਉਨ੍ਹਾਂ ਕਿਹਾ ਮੀਂਹ ਦੇ ਪਾਣੀ ਇਕੱਠਾ ਹੋਣ ਨਾਲ ਸੜਕਾਂ ਦਾ ਨੁਕਸਾਨ ਹੋਣ ਦੇ ਨਾਲ-ਨਾਲ ਸਰਕਾਰੀ ਖ਼ਜ਼ਾਨੇ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਦੇ ਹੱਲ ਲਈ ਸਹੀ ਤਰੀਕੇ ਨਾਲ ਨਾ ਕਰਨ ਕਾਰਨ ਉਸਦੀ ਖਿਚਾਈ ਕੀਤੀ।

ਮੇਅਰ ਨੇ ਕਿਹਾ ਕਿ ਜੇਕਰ ਇਸ ਮੁੱਦੇ ਨੂੰ ਹੁਣੇ ਨਾ ਵੇਖਿਆ ਗਿਆ ਤਾਂ ਭਵਿੱਖ ਵਿਚ ਇਹ ਵੱਡੀਆਂ ਮੁਸ਼ਕਲਾਂ ਪੈਦਾ ਕਰ ਸਕਦਾ ਹੈ, ਇਸ ਲਈ ਅਫ਼ਸਰਾਂ ਨੂੰ ਤਾੜਨਾ ਕੀਤੀ ਗਈ ਹੈ ਕਿ ਇਸ ਦਾ ਪੱਕਾ ਹੱਲ ਕੱਢਿਆ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All