ਪੀਏਯੂ ’ਚ ਕੌਮੀ ਖੇਡ ਸੰਗਠਨ ਕੈਂਪ ਸਮਾਪਤ
ਪੀਏਯੂ ਵਿਖੇ ਯੂਨੀਵਰਸਿਟੀ ਅਧੀਨ ਆਉਂਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਲਈ ਲਗਾਏ 15 ਰੋਜ਼ਾ ਕ
ਕੌਮੀ ਖੇਡ ਸੰਗਠਨ ਕੈਂਪ ਸਾਲ 2024-25 ਦਾ ਸਮਾਪਤੀ ਸਮਾਗਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਕਾਲਜ ਆਫ ਹਾਰਟੀਕਲਚਰ ਅਤੇ ਫੋਰੈਸਟਰੀ ਦੇ ਡੀਨ ਡਾ. ਰਿਸ਼ੀ ਇੰਦਰਾ ਸਿੰਘ ਗਿੱਲ ਨੇ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜਿਹੜਾ ਵਿਦਿਆਰਥੀ ਆਪਣੇ ਵਿਦਿਆਰਥੀ ਜੀਵਨ ਵਿੱਚ ਇਨ੍ਹਾਂ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਂਦਾ ਹੈ, ਖੇਡਾਂ ਉਸ ਦੀ ਸੰਪੂਰਨ ਜ਼ਿੰਦਗੀ ਦਾ ਹਿੱਸਾ ਬਣ ਜਾਂਦੀਆਂ ਹਨ। ਉਹਨਾਂ ਸਾਰੇ ਵਿਦਿਆਰਥੀਆਂ ਨੂੰ ਇਸ ਕੈਂਪ ਨੂੰ ਸਫ਼ਲਤਾ ਪੂਰਵਕ ਖਤਮ ਕਰਨ ਤੇ ਵਧਾਈ ਦਿੱਤੀ ।
ਕੰਟਰੋਲਰ ਪ੍ਰਖਿਆਵਾਂ ਡਾ. ਵਿਸ਼ਵਜੀਤ ਸਿੰਘ ਹਾਂਸ ਨੇ ਮਹਿਮਾਨ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਇਸ ਸਾਲਾਨਾ ਕੈਂਪ ਵਿੱਚ ਲਗਪਗ 245 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਕੈਂਪ ਵਿੱਚ ਵਿਦਿਆਰਥੀਆਂ ਨੂੰ ਅਥਲੈਟਿਕਸ, ਬੈਡਮਿੰਟਨ, ਬਾਸਕਿਟ ਬਾਲ, ਕ੍ਰਿਕਟ, ਹਾਕੀ, ਵਾਲੀਬਾਲ, ਸਾਇਕਲਿੰਗ, ਤੈਰਾਕੀ, ਫੁੱਟਬਾਲ, ਹੈਂਡਬਾਲ ਅਤੇ ਸ਼ੂਟਿੰਗ ਆਦਿ ਖੇਡਾਂ ਦੀਆਂ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਦੇ ਨਾਲ-ਨਾਲ ਚੰਗੀ ਸਿਹਤ ਬਣਾਈ ਰੱਖਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਸੰਯੁਕਤ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਮਹਿਮਾਨਾਂ, ਸਟਾਫ ਮੈਂਬਰ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਰੇ ਵਿਦਿਆਰਥੀਆਂ ਅਤੇ ਸਟਾਫ ਮੈਂਬਰ ਦੇ ਸਹਿਯੌਗ ਨਾਲ ਇਹ ਕੈਂਪ ਸਫ਼ਲਤਾ ਪੂਰਵਕ ਖਤਮ ਕੀਤਾ ਜਾ ਰਿਹਾ ਹੈ। ਇਸ ਮੌਕੇ ਕੈਂਪ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਪੂਜੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ । ਹਾਰਟੀਕਲਚਰ ਕਾਲਜ ਦੀ ਵਿਦਿਆਰਥਣ ਸੁਖਵਿੰਦਰ ਕੌਰ ਅਤੇ ਖੇਤੀਬਾੜੀ ਕਾਲਜ ਦੇ ਵਿਦਿਆਰਥੀ ਅਜੀਤੇਸ਼ ਸਿੰਘ ਨੂੰ ਲੜਕੀਆਂ ਅਤੇ ਲੜਕਿਆ ਵਿੱਚੋਂ ਬੈਸਟ ਕੈਂਪਰ ਐਲਾਨਿਆ ਗਿਆ। ਸਮਾਗਮ ’ਚ ਉਪ ਨਿਰਦੇਸ਼ਕ ਸਰੀਰਕ ਸਿੱਖਿਆ ਕਮਲਜੀਤ ਕੌਰ, ਸਹਾਇਕ ਨਿਰਦੇਸ਼ਕ ਸਰੀਰਕ ਸਿੱਖਿਆ ਡਾ. ਸੁਖਬੀਰ ਸਿੰਘ ਅਤੇ ਡਾ. ਪਰਮਵੀਰ ਸਿੰਘ, ਸਵਿਮਿੰਗ ਕੋਚ ਅਜੈ ਕੁਮਾਰ, ਹਾਕੀ ਕੋਚ ਗੁਰਤੇਗ ਸਿੰਘ ਅਤੇ ਅਥਲੈਟਿਕਸ ਕੋਚ ਗੁਰਮੀਤ ਸਿੰਘ ਹਾਜ਼ਰ ਸਨ। ਡਾ. ਪਰਮਵੀਰ ਸਿੰਘ ਗਰੇਵਾਲ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।