20 ਦੀ ਦੇਸ਼ ਵਿਆਪੀ ਹੜਤਾਲ ਹੁਣ 9 ਜੁਲਾਈ ਨੂੰ ਕਰਨ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ ਰਾਏਕੋਟ, 17 ਮਈ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ 20 ਮਈ ਨੂੰ ਕੀਤੀ ਜਾਣ ਵਾਲੀ ਦੇਸ਼ ਵਿਆਪੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਇਹ ਹੜਤਾਲ 9 ਜੁਲਾਈ ਨੂੰ ਕੀਤੀ ਜਾਵੇਗੀ। ਕੇਂਦਰੀ ਟਰੇਡ ਯੂਨੀਅਨਾਂ ਅਤੇ...
Advertisement
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 17 ਮਈ
Advertisement
ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ 20 ਮਈ ਨੂੰ ਕੀਤੀ ਜਾਣ ਵਾਲੀ ਦੇਸ਼ ਵਿਆਪੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਇਹ ਹੜਤਾਲ 9 ਜੁਲਾਈ ਨੂੰ ਕੀਤੀ ਜਾਵੇਗੀ। ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਆਗੂਆਂ ਦੀ ਦਿੱਲੀ ਵਿੱਚ ਹੋਈ ਹੰਗਾਮੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ, ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਚੰਦਰ ਸ਼ੇਖਰ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੌਮੀ ਤਾਲਮੇਲ ਕਮੇਟੀ ਵੱਲੋਂ 20 ਮਈ ਨੂੰ ਦੇਸ਼ ਭਰ ਵਿੱਚ ਸਥਾਨਕ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੌਮੀ ਹੜਤਾਲ ਦੀ ਹੋਰ ਵੀ ਜ਼ੋਰਦਾਰ ਢੰਗ ਨਾਲ ਤਿਆਰੀ ਕੀਤੀ ਜਾਵੇਗੀ।
Advertisement
×