ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦੇਸ਼ ਵਿਆਪੀ ਹੜਤਾਲ: ਪੀਏਯੂ ਦੀਆਂ ਯੂਨੀਅਨਾਂ ਕਰਨਗੀਆਂ ਰੋਸ ਰੈਲੀ

ਖੇਤਰੀ ਪ੍ਰਤੀਨਿਧ ਲੁਧਿਆਣਾ, 7 ਜੁਲਾਈ ਪੀਏਯੂ ਐਂਪਲਾਈਜ਼ ਯੂਨੀਅਨ ਦੀ ਐਗਜੈਕਟਿਵ ਕੌਂਸਲ ਅਤੇ ਪੀਏਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਦੀ ਐਗਜੈਕਟਿਵ ਕੌਂਸਲ ਦੀ ਅੱਜ ਹੰਗਾਮੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਬਲਦੇਵ ਸਿੰਘ ਵਾਲੀਆ ਨੇ ਕੀਤੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ...
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 7 ਜੁਲਾਈ

Advertisement

ਪੀਏਯੂ ਐਂਪਲਾਈਜ਼ ਯੂਨੀਅਨ ਦੀ ਐਗਜੈਕਟਿਵ ਕੌਂਸਲ ਅਤੇ ਪੀਏਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਦੀ ਐਗਜੈਕਟਿਵ ਕੌਂਸਲ ਦੀ ਅੱਜ ਹੰਗਾਮੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਬਲਦੇਵ ਸਿੰਘ ਵਾਲੀਆ ਨੇ ਕੀਤੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਲਗਾਤਾਰ ਮੁਲਾਜ਼ਮ ਵਿਰੋਧੀ ਕਾਨੂੰਨ ਪਾਸ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਵੀ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ, ਦੇ ਵਿਰੋਧ ਵਿੱਚ ਜੋ ਦੇਸ਼ ਭਰ ਦੀਆਂ ਜੱਥੇਬੰਦੀਆਂ ਵੱਲੋਂ 9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ, ਉਸ ਦੇ ਸਮਰਥਨ ਵਿੱਚ 9 ਜੁਲਾਈ ਨੂੰ ਸਵੇਰੇ 9 ਵਜੇ ਥਾਪਰ ਹਾਲ ਦੇ ਸਾਹਮਣੇ ਵਿਸ਼ਾਲ ਰੈਲੀ ਕੀਤੀ ਜਾਵੇਗੀ।

ਪੀੲਯੂ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ’ਚ ਚਾਰ ਲੇਬਰ ਕੋਡ ਵਾਪਸ ਲਏ ਜਾਣ, ਐੱਨਪੀਐੱਸ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 15-1-2015 ਨੂੰ ਲਾਗੂ ਕੀਤਾ ਪਰਖਕਾਲ ਸਮੇਂ ਦੌਰਾਨ ਮੁੱਢਲੀ ਤਨਖਾਹ ਦਾ ਫੈਸਲਾ ਵਾਪਸ ਲਿਆ ਜਾਵੇ, ਪੇਅ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ ਅਤੇ ਪੇ-ਕਮਿਸ਼ਨ ਦਾ ਏਰੀਅਰ ਦੀ ਯਕ-ਮੁਸ਼ਤ ਅਦਾਇਗੀ ਕੀਤੀ ਜਾਵੇ, ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਪੰਜਾਬ ਸਰਕਾਰ ਵੱਲੋਂ 7ਵੇਂ ਪੇ-ਕਮਿਸ਼ਨ ਦਾ ਗਠਨ ਕੀਤਾ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਕੇਂਦਰ ਸਰਕਾਰ ਵੱਲੋਂ ਜੋ ਭਵਿੱਖ ਵਿੱਚ ਪੈਨਸ਼ਨਰ ਦਾ ਡੀਏ ਬੰਦ ਕਰਨ ਅਤੇ ਪੇ-ਕਮਿਸ਼ਨ ਦਾ ਲਾਭ ਨਾ ਦੇਣ ਦਾ ਬਿੱਲ ਪਾਸ ਕੀਤਾ ਗਿਆ ਹੈ, ਉਹ ਵਾਪਸ ਲਿਆ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਬੰਦ ਕੀਤੀ 4-9-14 ਦੀ ਪਾਲਸੀ ਬਹਾਲ ਕੀਤੀ ਜਾਵੇ ਅਤੇ ਬੰਦ ਕੀਤੇ ਭੱਤੇ ਵੀ ਬਹਾਲ ਕੀਤੇ ਜਾਣ, ਸ਼ਾਮਲ ਹਨ। ਇਸ ਮੌਕੇ ਮਨਮੋਹਨ ਸਿੰਘ, ਲਾਲ ਬਹਾਦੁਰ ਯਾਦਵ, ਬਿੱਕਰ ਸਿੰਘ ਕਲਸੀ, ਨਵਨੀਤ ਸ਼ਰਮਾ, ਨਰਿੰਦਰ ਸਿੰਘ ਸੇਖੋਂ, ਕੇਸ਼ਵ ਰਾਏ ਸੈਣੀ, ਗੁਰਇਕਬਾਲ ਸਿੰਘ ਸੋਹੀ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ ਅਤੇ ਸੁਰਜੀਤ ਸਿੰਘ ਹਾਜ਼ਰ ਸਨ।

 

Advertisement