ਖੰਨਾ: ਖੇਡਾਂ ਵਤਨ ਪੰਜਾਬ ਦੀਆਂ ’ਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ 11ਵੀਂ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਬੀਜਾ ਨੇ 81 ਕਿਲੋ ਵੇਟ ਲਿਫਟਿੰਗ ਮੁਕਾਬਲੇ ’ਚੋਂ ਪੂਰੇ ਜ਼ਿਲ੍ਹੇ ਲੁਧਿਆਣੇ ’ਚੋਂ ਪਹਿਲੇ ਸਥਾਨ ’ਤੇ ਰਹਿੰਦਿਆਂ ਸੋਨ ਤਗਮਾ ਹਾਸਲ ਕੀਤਾ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਵਿਦਿਆਰਥੀ ਆਪਣੇ ਪੱਧਰ ’ਤੇ ਕੋਚ ਸ਼ੁਭਕਰਨ ਸਿੰਘ ਗਿੱਲ ਦੀ ਅਗਵਾਈ ਹੇਠ ਵੇਟ ਲਿਫਟਿੰਗ ਸੈਂਟਰ ਤੋਂ ਟਰੇਨਿੰਗ ਲੈ ਰਿਹਾ ਹੈ। ਇਹ ਮੈਚ ਵੀ ਵਿਦਿਆਰਥੀ ਨੇ ਕੋਚਿੰਗ ਸੈਂਟਰ ਦੀ ਅਗਵਾਈ ਹੇਠ ਖੇਡਿਆ ਤੇ ਸੋਨ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ, ਸਕੂਲ ਸਟਾਫ, ਪਰਿਵਾਰਕ ਮੈਬਰਾਂ, ਕੋਚ ਤੇ ਸ਼ਹਿਰ ਵਾਸੀਆਂ ਨੇ ਵਧਾਈ ਦਿੱਤੀ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਬਿੜਾ ਅਤੇ ਡਾ. ਗੁਰਮੋਹਨ ਸਿੰਘ ਨੇ ਵਿਦਿਆਰਥੀ ਨਵਦੀਪ ਸਿੰਘ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ