ਐੱਨ ਸੀ ਸੀ ਕੈਡੇਟਸ ਨੇ ਸਫ਼ਾਈ ਮੁਹਿੰਮ ਚਲਾਈ
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵੱਲੋਂ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਵੱਛਤਾ ਹੀ ਸੇਵਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਸਵੱਛਤਾ ਅਭਿਆਨ ਤਹਿਤ 19 ਪੰਜਾਬ ਐੱਨ ਸੀ ਸੀ ਬਟਾਲੀਅਨ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਟ ਕਰਨਲ ਫੈਜ਼ਨ ਜ਼ਹੂਰ ਦੇ ਨਿਰਦੇਸ਼ਾਂ...
Advertisement
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵੱਲੋਂ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਵੱਛਤਾ ਹੀ ਸੇਵਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਸਵੱਛਤਾ ਅਭਿਆਨ ਤਹਿਤ 19 ਪੰਜਾਬ ਐੱਨ ਸੀ ਸੀ ਬਟਾਲੀਅਨ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਟ ਕਰਨਲ ਫੈਜ਼ਨ ਜ਼ਹੂਰ ਦੇ ਨਿਰਦੇਸ਼ਾਂ ਤਹਿਤ ਕਾਲਜ ਦੀ ਐੱਨ ਐੱਸ ਐੱਸ ਯੂਨਿਟ ਵੱਲੋਂ ਦੋਰਾਹਾ ਦੀ ਦਾਣਾ ਮੰਡੀ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ ਜਿਸ ਵਿਚ 35 ਕੈਡਿਟਾਂ ਨੇ ਹਿੱਸਾ ਲਿਆ। ਇਸ ਮੌਕੇ ਨਾਇਬ ਸੂਬੇਦਾਰ ਕੁਲਵਿੰਦਰ ਸਿੰਘ ਅਤੇ ਸਨਦੀਪ ਸਿੰਘ ਨੇ ਕੈਡੇਟਸ ਨੂੰ ਸਵੱਛਤਾ ਅਭਿਆਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰੋ.ਹਿਨਾ ਅਤੇ ਕੁਲਵੰਤ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਅਤੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
Advertisement
Advertisement