ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁੱਟ ਹੋਣ ਦੀ ਲੋੜ: ਲੱਖੋਵਾਲ
ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025, ਫਰੀ ਵਪਾਰ ਸਮਝੌਤੇ ਅਤੇ ਚਾਰ ਲੇਬਰ ਕੋਡਜ਼ ਖ਼ਿਲਾਫ਼, ਤਿੰਨ ਘੰਟੇ ਦੇ ਧਰਨੇ ਲਾਉਣ ਉਪਰੰਤ, ਬਿਜਲੀ ਸੋਧ ਬਿੱਲ 2025...
Advertisement
ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025, ਫਰੀ ਵਪਾਰ ਸਮਝੌਤੇ ਅਤੇ ਚਾਰ ਲੇਬਰ ਕੋਡਜ਼ ਖ਼ਿਲਾਫ਼, ਤਿੰਨ ਘੰਟੇ ਦੇ ਧਰਨੇ ਲਾਉਣ ਉਪਰੰਤ, ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਮੁੱਚੇ ਪੰਜਾਬ ਵਿਚ ਇਨ੍ਹਾਂ ਬਿੱਲਾਂ ਖਿਲਾਫ਼ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ। ਸੰਯੁਕਤ ਕਿਸਾਨ ਮੋਰਚੇ ਨੇ ਪਿਛਲੇ ਦੋ ਹਫਤਿਆਂ ਤੋਂ ਪੂਰੇ ਪੰਜਾਬ ਵਿਚ ਪ੍ਰਚਾਰ ਮੁਹਿੰਮ ਚਲਾ ਕੇ ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਸ਼ਹਿਰੀ ਲੋਕਾਂ ਨੂੰ ਇਨ੍ਹਾਂ ਬਿੱਲਾਂ ਦੇ ਖਤਰਿਆਂ ਬਾਰੇ ਜਾਣੂੰ ਕਰਵਾਇਆ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਲੱਖੋਵਾਲ ਨੇ ਕਿਹਾ ਕਿ ਜੇਕਰ ਬਿਜਲੀ ਸੋਧ ਬਿੱਲ 2025 ਪਾਸ ਹੋ ਕੇ ਕਾਨੂੰਨ ਬਣ ਜਾਂਦਾ ਹੈ ਤਾਂ ਗਰੀਬਾਂ ਅਤੇ ਕਿਸਾਨਾਂ ਨੂੰ ਮਿਲਣ ਵਾਲੀ ਮੁਫ਼ਤ ਅਤੇ ਸਸਤੀ ਬਿਜਲੀ ਦਾ ਭੋਗ ਪੈ ਜਾਵੇਗਾ, ਪ੍ਰੀਪੇਡ ਮੀਟਰ ਚਾਲੂ ਕਰ ਦਿੱਤੇ ਜਾਣਗੇ ਅਤੇ ਮੋਬਾਈਲ ਫੋਨ ਵਾਂਗੂ ਪਹਿਲਾਂ ਰੀਚਾਰਜ ਕਰਵਾਉਣਾ ਪਵੇਗਾ। ਰੀਚਾਰਜ ਖਤਮ ਹੁੰਦੇ ਸਾਰ ਹੀ ਬਿਜਲੀ ਬੰਦ ਹੋ ਜਾਵੇਗੀ। ਕੇਂਦਰ ਸਰਕਾਰ ਇਸ ਬਿੱਲ ਰਾਹੀਂ ਬਿਜਲੀ ਵੰਡ ਦੇ ਖੇਤਰ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ ਅਤੇ ਸਰਕਾਰੀ ਕੰਪਨੀਆਂ ਨੂੰ ਫੇਲ੍ਹ ਕਰਕੇ ਕਾਰਪੋਰੇਟ ਘਰਾਣਿਆਂ ਦੀ ਅਜਾਰੇਦਾਰੀ ਕਾਇਮ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ।
Advertisement
Advertisement
