ਨੇਕ ਊਪਰਾਲਾ: ਸਿਵਲ ਲਾਈਨ ’ਚ ਗੁਰੂ ਨਾਨਕ ਦੀ ਹੱਟੀ ਖੋਲ੍ਹੀ

ਸਸਤੀਆਂ ਦਵਾਈਆਂ ਮਗਰੋਂ ਹੁਣ ਸਸਤਾ ਰਾਸ਼ਨ ਤੇ ਸਬਜ਼ੀ ਮੁਹੱਈਆ ਕਰਵਾਊਣ ਦਾ ਅਹਿਦ

ਨੇਕ ਊਪਰਾਲਾ: ਸਿਵਲ ਲਾਈਨ ’ਚ ਗੁਰੂ ਨਾਨਕ ਦੀ ਹੱਟੀ ਖੋਲ੍ਹੀ

ਗੁਰੂ ਨਾਨਕ ਦੀ ਹੱਟੀ ’ਤੇ ਜਥੇਦਾਰ ਗਿਆਨੀ ਰਘਬੀਰ ਸਿੰਘ, ਮਾਤਾ ਵਿਪਨਪ੍ਰੀਤ ਕੌਰ ਅਤੇ ਹੋਰ।

ਗੁਰਿੰਦਰ ਸਿੰਘ
ਲੁਧਿਆਣਾ, 12 ਜੁਲਾਈ

ਸਿਵਲ ਲਾਈਨ ਇਲਾਕੇ ਵਿੱਚ ਸਸਤੀਆਂ ਦਵਾਈਆਂ ਦੇ ਖੁੱਲ੍ਹੇ ਗੁਰੂ ਨਾਨਕ ਮੋਦੀ ਖਾਨੇ ਮਗਰੋਂ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਵੱਲੋਂ ਸਸਤੇ ਰਾਸ਼ਨ ਅਤੇ ਸਬਜ਼ੀਆਂ ਦੀ ਖੋਲ੍ਹੀ ਗਈ ਦੁਕਾਨ ਦੀ ਵੀ ਹਰ ਪਾਸੇ ਚਰਚਾ ਹੋ ਰਹੀ ਹੈ। ਇਹ ਦੁਕਾਨ ਆਰੀਆ ਸਕੂਲ ਰੋਡ ਤੇ ਗੁਰੂ ਨਾਨਕ ਦੀ ਹੱਟੀ ਦੇ ਨਾਮ ਉੱਪਰ ਖੋਲ੍ਹੀ ਗਈ ਹੈ ਜਿੱਥੋਂ ਲੋਕਾਂ ਨੂੰ ਲਾਗਤ ਕੀਮਤ ’ਤੇ ਰਾਸ਼ਨ, ਸਬਜ਼ੀਆਂ ਅਤੇ ਹੋਰ ਸਾਮਾਨ ਵੇਚਿਆ ਜਾ ਰਿਹਾ ਹੈ। ਲੋਕ ਸਵੇਰ ਤੋਂ ਹੀ ਦੂਰੋਂ-ਨੇੜਿਓਂ ਸਾਮਾਨ ਖਰੀਦਣ ਲਈ ਆ ਰਹੇ ਹਨ।

ਪਿਛਲੇ ਦਿਨੀਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ ਨਾਨਕ ਦੇਵ ਦੇ ਨਾਮ ’ਤੇ ਖੁੱਲ੍ਹੀ ਹੱਟੀ ਦਾ ਦੌਰਾ ਕਰਕੇ ਮਾਤਾ ਵਿਪਨਪ੍ਰੀਤ ਕੌਰ ਦੀ ਅਗਵਾਈ ਹੇਠ ਚੱਲ ਰਹੀਆਂ ਸਰਗਰਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਗੁਰੂ ਨਾਨਕ ਦੀ ਹੱਟੀ ਖੋਲ੍ਹਣ ਅਤੇ ਕਰਿਆਨਾ ਦੀਆਂ ਚੀਜ਼ਾਂ ਬਿਨਾਂ ਮੁਨਾਫ਼ੇ ਤੋਂ ਵੇਚਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਕਰਨਾ ਗੁਰੂ ਨਾਨਕ ਦੇਵ ਦੀ ਵਿਚਾਰਧਾਰਾ ਸੀ ਅਤੇ ਹੁਣ ਇਹ ਚੰਗੀ ਗੱਲ ਹੈ ਕਿ ਲੋਕਾਂ ਵੱਲੋਂ ਬਿਨਾਂ ਕਿਸੇ ਲਾਭ ਦੇ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲ੍ਹਣੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਨਾਲ ਸਮਾਜ ਦੀ ਮਦਦ ਹੋ ਰਹੀ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਦੁਕਾਨ ਗੁਰੂ ਨਾਨਕ ਦੀ ਹੱਟੀ ਤੋਂ ਹਰ ਵਰਗ ਦੇ ਹਜ਼ਾਰਾਂ ਲੋਕ ਫਾਇਦਾ ਲੈ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All