ਪੱਤਰ ਪ੍ਰੇਰਕ
ਸਮਰਾਲਾ, 23 ਸਤੰਬਰ
ਹਲਕਾ ਸਮਰਾਲਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਅੱਜ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆ ਹਲਕੇ ਦੇ 11 ਮਿਹਨਤੀ ਅਤੇ ਸੀਨੀਅਰ ਅਕਾਲੀ ਵਰਕਰਾਂ ਨੂੰ ਜ਼ਿਲ੍ਹਾ ਪੱਧਰ ’ਤੇ ਅਹੁਦੇ ਸੰਭਾਲਦੇ ਹੋਏ ਪਾਰਟੀ ਦੇ ਪ੍ਰੋਗਾਰਮ ਨੂੰ ਘਰ-ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪਦੇ ਸੱਦਾ ਦਿੱਤਾ ਕਿ, ਇੱਕ-ਇੱਕ ਵੋਟਰ ਨੂੰ ਪ੍ਰੇਰਿਤ ਕਰਕੇ ਅਕਾਲੀ ਦਲ ਨਾਲ ਜੋੜਿਆ ਜਾਵੇ। ਉਨ੍ਹਾਂ ਇਸ ਮੌਕੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਨਿਯੁਕਤੀਆਂ ਕਰਦੇ ਹੋਏ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾ ਉਨ੍ਹਾਂ ਨਵੇਂ ਨਿਯੁਕਤ ਕੀਤੇ ਅਹੁਦੇਦਾਰਾਂ ਦਾ ਸਨਮਾਨ ਕੀਤਾ। ਅੱਜ ਪਾਰਟੀ ਵੱਲੋਂ ਜਿਨ੍ਹਾਂ ਵਰਕਰਾਂ ਨੂੰ ਜ਼ਿਲ੍ਹਾ ਸੀਨੀਅਰ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਭਗਤ ਸਿੰਘ ਮਹਿਦੂਦਾਂ, ਸਰਬਜੀਤ ਸਿੰਘ ਢੰਡੇ ਅਤੇ ਕੁਲਦੀਪ ਸਿੰਘ ਸੰਗਤਪੁਰਾ ਸ਼ਾਮਲ ਹਨ। ਇਸ ਤੋਂ ਇਲਾਵਾ ਸੋਹਣ ਸਿੰਘ ਸਮਰਾਲਾ, ਕਮਲਜੀਤ ਸਿੰਘ, ਜਗਜੀਤ ਸਿੰਘ ਮੁੱਤੋਂ, ਅਜਮੇਰ ਸਿੰਘ ਖੱਟਰਾਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਸੁਰਿੰਦਰ ਸਿੰਘ ਸਿੱਖ ਜਨਰਲ ਸਕੱਤਰ, ਧਰਮਿੰਦਰ ਸਿੰਘ ਖੱਟਰਾਂ ਸਕੱਤਰ, ਕਮਲਜੀਤ ਸਿੰਘ ਕੋਟਲਾ ਭੜੀ ਜੂਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਬਿੱਲੂ ਭੰਗਲਾਂ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਨਾਂ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਪਾਰਟੀ ਦੀ ਸਥਾਨਕ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਸ੍ਰੀ ਢਿੱਲੋਂ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ।