ਸ੍ਰੀ ਝਾੜ ਸਾਹਿਬ ਮਾਰਗ ਦੇ ਨਵ-ਨਿਰਮਾਣ ਦੀ ਆਸ ਬੱਝੀ

ਸ੍ਰੀ ਝਾੜ ਸਾਹਿਬ ਮਾਰਗ ਦੇ ਨਵ-ਨਿਰਮਾਣ ਦੀ ਆਸ ਬੱਝੀ

ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ।

ਪੱਤਰ ਪ੍ਰੇਰਕ

ਸਮਰਾਲਾ, 5 ਜੁਲਾਈ

ਹਲਕਾ ਸਮਰਾਲਾ ਤੋਂ ਭਾਜਪਾ ਦੀ ਟਿਕਟ ’ਤੇ ਵਿਧਾਨ ਸਭਾ ਦੀ ਚੋਣ ਲੜਨ ਵਾਲੇ ਭਾਜਪਾ ਆਗੂ ਰਣਜੀਤ ਸਿੰਘ ਗਹਿਲੇਵਾਲ ਨੇ ਆਖਿਆ ਹੈ ਕਿ ਹਲਕੇ ਦੇ ਪਵਿੱਤਰ ਅਸਥਾਨ ਸ੍ਰੀ ਝਾੜ ਸਾਹਿਬ ਨੂੰ ਜਾਂਦੇ ਮਾਰਗ ਦੇ ਨਵ-ਨਿਰਮਾਣ ਲਈ ਇਲਾਕੇ ਦੀਆਂ 20 ਦੇ ਕਰੀਬ ਪੰਚਾਇਤਾਂ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਮੰਗ ਪੱਤਰ ਪੰਜਾਬ ਭਾਜਪਾ ਪ੍ਰਧਾਨ ਰਾਹੀਂ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨੂੰ ਭੇਜਿਆ ਗਿਆ ਸੀ ਅਤੇ ਮੰਤਰਾਲੇ ਨੇ ਇਸ ਦੇ ਨਿਰਮਾਣ ਲਈ ਪੰਜਾਬ ਸਰਕਾਰ ਕੋਲੋਂ ਐਸਟੀਮੇਟ ਮੰਗਿਆ ਹੈ।

ਉਨ੍ਹਾਂ ਉਮੀਦ ਪ੍ਰਗਟਾਈ ਕਿ ਜਲਦੀ ਹੀ ਇਸ ਖਸਤਾ ਹਾਲ ਸੜਕ ਦਾ ਕੰਮ ਸ਼ੁਰੂ ਹੋ ਜਾਵੇਗਾ। ਸ੍ਰੀ ਗਹਿਲੇਵਾਲ ਨੇ ਇਹ ਪ੍ਰਗਟਾਵਾ ਇੱਥੇ ਭਾਜਪਾ ਮੰਡਲ ਦੀ ਹੋਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਯਸ਼ਪਾਲ ਗੋਪਾਲ ਮਿੰਟਾ ਨੇ ਆਖਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਅਤੇ ਲਾਭਪਾਤਰੀ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਮੁਹਿੰਮ ਆਰੰਭੀ ਜਾਵੇਗੀ।

ਮੀਟਿੰਗ ਵਿੱਚ ਨਰੇਸ਼ ਕੁਮਾਰ ਪਾਂਡੇ, ਅੰਬਰੇਸ਼ ਵਰਮਾ, ਸੂਰਿਆ ਕਾਂਤ ਵਰਮਾ, ਸੰਜੀਵ ਗੋਪਾਲ, ਅਵਿਨਾਸ਼ ਚੰਦਰ, ਹਰਸ਼ ਕੁਮਾਰ ਸੰਦੀਪ ਕਪੂਰ, ਰਾਜੀਵ ਖੁੱਲਰ, ਸੰਜੀਵ ਮਝੈਲ, ਇੰਦਰਜੀਤ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All