ਸਮਰਾਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਸਮਰਾਲਾ ਦੀ ਵਾਂਗਡੋਰ ਪਰਮਜੀਤ ਸਿੰਘ ਢਿੱਲੋਂ ਦੇ ਹੱਥ ਦੇਣ ਤੋਂ ਬਾਅਦ ਉਨ੍ਹਾਂ ਵੱਲੋਂ ਅੱਜ ਸੱਦੀ ਗਈ ਪਹਿਲੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਸਰਕਲ ਪ੍ਰਧਾਨਾਂ ਸਮੇਤ ਹੋਰ ਸੀਨੀਅਰ ਆਗੂ ਹਾਜ਼ਰ ਹੋਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਅਤੇ ਵਾਅਦਾ ਖਿਲਾਫੀਆਂ ਵਿਰੁੱਧ ਲੋਕ ਰੋਹ ਨੂੰ ਹੋਰ ਪ੍ਰਚੰਡ ਕਰਨ ਲਈ ਪਾਰਟੀ ਵੱਲੋਂ ਹਲਕਾ ਸਮਰਾਲਾ ਦੇ ਸਰਕਲ ਢਾਂਚੇ ਦਾ ਐਲਾਨ ਜਲਦੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਵੱਲੋਂ ਅਖਤਿਆਰ ਕੀਤੀ ਨਵੀਂ ਰਣਨੀਤੀ ਤਹਿਤ ਸਰਕਲ ਪੱਧਰ ’ਤੇ 31 ਮੈਂਬਰੀ ਜਥੇਬੰਦਕ ਕਮੇਟੀ ਦਾ ਗਠਨ ਇੱਕ ਹਫਤੇ ਦੇ ਅੰਦਰ ਕੀਤਾ ਜਾਵੇਗਾ। -ਪੱਤਰ ਪ੍ਰੇਰਕ