ਥਾਣਾ ਪਾਇਲ ਦੇ ਨਵੇਂ ਐੱਸਐਚਓ ਨੇ ਅਹੁਦਾ ਸੰਭਾਲਿਆ
ਥਾਣਾ ਪਾਇਲ ਦੇ ਨਵ-ਨਿਯੁਕਤ ਐੱਸਐਚਓ ਸੁਖਵਿੰਦਰਪਾਲ ਸਿੰਘ ਸੋਹੀ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ ਜੋ ਖੰਨਾ ਸਦਰ ਤੋਂ ਬਦਲਕੇ ਆਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐਚਓ ਪਾਇਲ ਨੇ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਹਮੇਸ਼ਾ ਕਾਇਮ ਰੱਖਿਆ ਜਾਵੇਗਾ। ਉਹਨਾਂ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕੀਤੀ ਹੈ ਕਿ ਜਿਹੜਾ ਵਿਅਕਤੀ ਕਾਨੂੰਨ ਦੀ ਪਾਲਣਾ ਨਹੀਂ ਕਰੇਗਾ ਉਸ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਐੱਸਐਚਓ ਪਾਇਲ ਨੇ ਪਿੰਡਾਂ ਦੀਆਂ ਪੰਚਾਇਤਾਂ, ਖੇਡ ਕਲੱਬਾਂ ਅਤੇ ਸਮਾਜਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਜਿਹੜੇ ਵੀ ਪਿੰਡਾਂ ਵਿੱਚ ਸਿੰਥੈਟਿਕ ਨਸ਼ਿਆਂ ਦੀ ਤਸਕਰੀ ਹੁੰਦੀ ਹੈ ਨੂੰ ਰੋਕਣ ਲਈ ਪੁਲੀਸ ਦਾ ਸਾਥ ਦਿਓ। ਸੂਚਨਾ ਦੇਣ ਵਾਲੇ ਵਿਅਕਤੀਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਸਿੰਥੈਟਿਕ ਨਸ਼ੇ ਸਾਡੀ ਜੁਆਨੀ ਨੂੰ ਘੁਣ ਵਾਂਗ ਖਾ ਰਹੇ ਹਨ, ਉਹਨਾਂ ਨੂੰ ਬਚਾਉਣਾਂ ਮਾਪਿਆਂ ਤੇ ਮੋਹਤਵਰ ਵਿਅਕਤੀਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਇਸ ਮੌਕੇ ਥਾਣੇਦਾਰ ਸੁਰਜੀਤ ਸਿੰਘ, ਮੁੱਖ ਮੁਣਸੀ ਅਜੀਤ ਸਿੰਘ ਵੀ ਹਾਜ਼ਰ ਸਨ।