ਨਿੱਜੀ ਪੱਤਰ ਪ੍ਰੇਰਕ
ਖੰਨਾ, 31 ਜਨਵਰੀ
ਪੰਜਾਬ ਵਿਧਾਨ ਸਭਾ ਦੀਆਂ 20 ਫ਼ਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰੀਕਿਰਿਆ ਜਾਰੀ ਹੈ। ਅੱਜ ਹਲਕਾ ਖੰਨਾ ਤੋਂ 9 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਕਿਸਾਨ ਦਲ ਵੱਲੋਂ ਸੁਖਮੀਤ ਸਿੰਘ, ਭਾਜਪਾ ਵੱਲੋਂ ਗੁਰਪ੍ਰੀਤ ਸਿੰਘ ਭੱਟੀ ਤੇ ਕਵਰਿੰਗ ਕਿਰਨਦੀਪ ਕੌਰ, ਆਪ ਵੱਲੋਂ ਤਰੁਨਪ੍ਰੀਤ ਸਿੰਘ ਸੌਂਦ ਤੇ ਕਵਰਿੰਗ ਲਛਮਣ ਸਿੰਘ, ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਰਮਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਦੀਪ ਕੌਰ ਯਾਦੂ ਤੇ ਕਵਰਿੰਗ ਜਸਪ੍ਰੀਤ ਕੌਰ, ਰੈਵੋਲੁਸ਼ਨਰੀ ਪਾਰਟੀ (ਆਰ.ਐਸ.ਪੀ) ਵੱਲੋਂ ਕਰਨੈਲ ਸਿੰਘ ਇਕੋਲਾਹਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਪਹਿਲੀ ਫ਼ਰਵਰੀ ਹੈ, ਜਦੋਂ ਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ।