ਨਿਰਮਲ ਕੈੜਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਆਬਜ਼ਰਵਰ ਨਿਯੁਕਤ
ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਚਲਾਏ ਜਾ ਰਹੇ ਸੰਗਠਨ ਸਿਰਜਣ ਅਭਿਆਨ ਤਹਿਤ ਸੀਨੀਅਰ ਲੀਡਰ ਨਿਰਮਲ ਸਿੰਘ ਕੈੜਾ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਸੀਨੀਅਰ ਆਗੂ ਕੈੜਾ ਪਾਰਟੀ ਵਿੱਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਹਨ...
Advertisement
ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਚਲਾਏ ਜਾ ਰਹੇ ਸੰਗਠਨ ਸਿਰਜਣ ਅਭਿਆਨ ਤਹਿਤ ਸੀਨੀਅਰ ਲੀਡਰ ਨਿਰਮਲ ਸਿੰਘ ਕੈੜਾ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਸੀਨੀਅਰ ਆਗੂ ਕੈੜਾ ਪਾਰਟੀ ਵਿੱਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਹਨ ਅਤੇ ਉਨ੍ਹਾਂ ਨੂੰ ਕਾਂਗਰਸ ਸੰਗਠਨ ਦਾ ਵਿਸ਼ਾਲ ਤਜ਼ਰਬਾ ਹੈ ਅਤੇ ਉਹ ਪਾਰਟੀ ਦੇ ਕਈ ਅਹੁਦਿਆਂ ‘ਤੇ ਰਹਿ ਕੇ ਸੰਗਠਨ ਨੂੰ ਮਜ਼ਬੂਤ ਕਰਨ ’ਚ ਲਗਾਤਾਰ ਯਤਨਸ਼ੀਲ ਰਹੇ ਹਨ। ਉਨ੍ਹਾਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਪ੍ਰਦੇਸ਼ ਪ੍ਰਧਾਨ ਰਾਜਾ ਵੜਿੰਗ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਪਾਰਟੀ ਨੇ ਜੋ ਭਰੋਸਾ ਉਨ੍ਹਾਂ ਤੇ ਪ੍ਰਗਟ ਕੀਤਾ ਹੈ, ਉਸ ‘ਤੇ ਉਹ ਪੂਰਾ ਉਤਰਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇੱਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈੜਾ ਨੂੰ ਬਰਨਾਲਾ, ਸੰਗਰੂਰ, ਮਹਲ ਕਲਾਂ ਅਤੇ ਧੂਰੀ ਹਲਕਿਆਂ ਦਾ ਆਬਜ਼ਰਵਰ ਬਣਾਇਆ ਜਾ ਚੁੱਕਾ ਹੈ।
Advertisement
Advertisement