ਦੰਗਲ ’ਚ ਨਿਸ਼ਾਂਤ ਨੇ ਤਾਲਬ ਬਾਬਾ ਨੂੰ ਹਰਾਇਆ
ਪਿੰਡ ਬੁੱਲੇਵਾਲ ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੰਗਲ ਕਮੇਟੀ ਵੱਲੋਂ ਗ੍ਰਾਮ ਪੰਚਾਇਤ, ਪਰਵਾਸੀ ਭਾਰਤੀਆਂ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਦਸਵਾਂ ਦੰਗਲ ਕਰਵਾਇਆ ਗਿਆ। ਦੰਗਲ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਤਾਲਬ ਬਾਬਾ ਫਲਾਹੀ ਅਤੇ ਨਿਸ਼ਾਂਤ ਹਰਿਆਣਾ ਦੇ...
ਪਿੰਡ ਬੁੱਲੇਵਾਲ ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੰਗਲ ਕਮੇਟੀ ਵੱਲੋਂ ਗ੍ਰਾਮ ਪੰਚਾਇਤ, ਪਰਵਾਸੀ ਭਾਰਤੀਆਂ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਦਸਵਾਂ ਦੰਗਲ ਕਰਵਾਇਆ ਗਿਆ। ਦੰਗਲ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਤਾਲਬ ਬਾਬਾ ਫਲਾਹੀ ਅਤੇ ਨਿਸ਼ਾਂਤ ਹਰਿਆਣਾ ਦੇ ਵਿਚਕਾਰ ਹੋਈ ਜਿਸ ਵਿਚ ਨਿਸ਼ਾਂਤ ਹਰਿਆਣਾ ਨੇ ਪੁਆਇੰਟ ਬਣਾ ਕੇ ਝੰਡੀ ਦੀ ਕੁਸ਼ਤੀ ’ਤੇ ਕਬਜ਼ਾ ਕਰ ਲਿਆ। ਦੂਜੇ ਨੰਬਰ ਦੀ ਝੰਡੀ ਦੀ ਕੁਸ਼ਤੀ ’ਚ ਸ਼ਹਿਬਾਜ ਆਲਮਗੀਰ ਤੇ ਸ਼ੁਭਮ ਰਾਈਏਵਾਲ ਦੇ ਦਰਿਆਮ ਕੁਸ਼ਤੀ ਬਰਾਬਰ ਰਹੀ। ਜੱਸਾ ਢਿੱਲਵਾ ਨੇ ਛੋਟਾ ਗੌਰਵ ਮਾਛੀਵਾੜਾ ਨੂੰ ਅੰਕਾਂ ਦੇ ਆਧਾਰ ’ਤੇ ਹਰਾਇਆ। ਦੰਗਲ ’ਚ ਮੁੱਖ ਮਹਿਮਾਨ ਵਜੋਂ ਕਾਂਗਰਸ ਦੇ ਹਲਕਾ ਸਮਰਾਲਾ ਤੋਂ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਬਾਬਾ ਦੀਪਾ ਬਾਬਾ ਫਲਾਹੀ, ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ, ਗੁਰਵਿੰਦਰ ਸਿੰਘ ਸਰਪੰਚ ਛੌੜੀਆਂ, ਸਹਾਇਕ ਥਾਣੇਦਾਰ ਬੂਟਾ ਸਿੰਘ ਤੇ ਮੋਹਣ ਸਿੰਘ ਲੱਖੋਵਾਲ ਆਦਿ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਪਹਿਲਵਾਨਾਂ ਅਤੇ ਮੁੱਖ ਮਹਿਮਾਨਾਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

