DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸਫ਼ਾਈ ਸੇਵਕਾਂ ਦੀ ਹਮਾਇਤ ’ਚ ਨਿੱਤਰੀ ਕਿਸਾਨ ਜਥੇਬੰਦੀ

ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਮਲੌਦ ਵਿੱਚ ਸਫਾਈ ਸੇਵਕਾਂ ਨਾਲ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਜਥੇਬੰਦੀ ਦੇ ਨੁਮਾਇੰਦੇ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਮਲੌਦ ਸਫਾਈ ਸੇਵਕ ਯੂਨੀਅਨ ਅਤੇ ਬਰਨਾਲਾ ਵਿੱਚ ਸਫਾਈ ਸੇਵਕਾਂ ’ਤੇ ਹੋਏ ਜਬਰ ਖ਼ਿਲਾਫ਼ ਪੰਜਾਬ ਬੰਦ ਦੇ ਸੱਦੇ ਦੀ ਡਟਵੀਂ ਹਮਾਇਤ ਕੀਤੀ। ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਮਲੌਦ ਨਗਰ ਕੌਂਸਲ ਦੇ ਦਫ਼ਤਰ ਵਿੱਚ ਧਰਨੇ ’ਚ ਪੁੱਜ ਕੇ ਸਫਾਈ ਸੇਵਕਾਂ ਨਾਲ ਇਕਮੁੱਠਤਾ ਜ਼ਾਹਿਰ ਕਰਦਿਆਂ ਸਾਰੇ ਮਿਹਨਤਕਸ਼ ਤਬਕਿਆਂ ਨੂੰ ਸਾਂਝੇ ਸੰਘਰਸ਼ ਦੇ ਰਾਹ ਪੈਣ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਸਰਕਾਰਾਂ ਆਪਣੀਆਂ ਹੱਕੀ ਮੰਗਾਂ ਲਈ ਜੂਝ ਰਹੇ ਲੋਕਾਂ ਨੂੰ ਪੁਲੀਸ ਜਬਰ ਨਾਲ ਦਬਾ ਰਹੀਆਂ ਹਨ, ਇਸ ਲਈ ਕੁੱਲ ਕਮਾਊ ਲੋਕਾਈ ਨੂੰ ਸਾਂਝੇ ਸ਼ੰਘਰਸਾਂ ’ਤੇ ਟੇਕ ਰੱਖ ਕੇ ਜਬਰ ਦਾ ਮੁਕਾਬਲਾ ਕਰਨਾ ਚਾਹੀਦਾ ਹੈ ਅਤੇ ਲੜ ਰਹੇ ਹਰ ਤਬਕੇ ਦੀ ਹਮਾਇਤ ਵਿੱਚ ਅੱਗੇ ਆਉਣਾ ਚਾਹੀਦਾ ਹੈ। ਕਿਸਾਨਾਂ ਨੇ ਸ਼ਹਿਰ ਅੰਦਰ ਮਾਰਚ ਦੌਰਾਨ ਬੰਦ ਦਾ ਸੱਦਾ ਲਾਗੂ ਕਰਵਾਉਣ ਵਿੱਚ ਵੀ ਸਫਾਈ ਸੇਵਕਾਂ ਦੀ ਹਮਾਇਤ ਕੀਤੀ। ਧਰਨੇ ’ਚ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ੍ਹ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸਿਰਥਲਾ, ਕਿਰਨਜੀਤ ਸਿੰਘ ਪੰਧੇਰ ਖੇੜੀ, ਬਲਾਕ ਸਕੱਤਰ ਨਾਜ਼ਰ ਸਿੰਘ ਸਿਆੜ ਅਤੇ ਸਹਾਇਕ ਸਕੱਤਰ ਰਾਜਪਾਲ ਸਿੰਘ ਦੁਧਾਲ ਹਾਜ਼ਰ ਹੋਏ।

Advertisement
Advertisement
×