ਕਿਸਾਨ ਮੋਰਚਿਆਂ ਵਿੱਚ ਗੂੰਜ ਰਹੇ ਨਾ ਭਾਜਪਾ ਖ਼ਿਲਾਫ਼ ਨਾਅਰੇ

ਕਿਸਾਨ ਮੋਰਚਿਆਂ ਵਿੱਚ ਗੂੰਜ ਰਹੇ ਨਾ ਭਾਜਪਾ ਖ਼ਿਲਾਫ਼ ਨਾਅਰੇ

ਜਗਰਾਉਂ ਰੇਲਵੇ ਪਾਰਕ ਵਿੱਚ ਧਰਨੇ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਜਸਬੀਰ ਸਿੰਘ ਸ਼ੇਤਰਾ

ਜਗਰਾਉਂ, 20 ਅਕਤੂਬਰ

ਇਥੇ ਰੇਲਵੇ ਪਾਰਕ ’ਚ ਜਾਰੀ ਕਿਸਾਨ ਮੋਰਚੇ ਦੇ 385ਵੇਂ ਦਿਨ ਅੱਜ ਸਭ ਤੋਂ ਪਹਿਲਾਂ ਉੱਤਰਾਖੰਡ ਤੇ ਕੇਰਲਾ ’ਚ ਹੜ੍ਹਾਂ ਦੀ ਭੇਟ ਚੜ੍ਹ ਗਏ ਦਰਜਨਾਂ ਆਮ ਲੋਕਾਂ ਅਤੇ ਕਸ਼ਮੀਰ ’ਚ ਮੁਸਲਮਾਨਾਂ ਨੂੰ ਬਦਨਾਮ ਕਰਨ ਦੀਆਂ ਸਰਕਾਰੀ ਸਾਜਿਸ਼ਾਂ ਦਾ ਸ਼ਿਕਾਰ ਹੋਏ 9 ਦੇ ਕਰੀਬ ਆਮ ਲੋਕ ਤੇ ਪਰਵਾਸੀ ਮਜ਼ਦੂਰਾਂ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਕਿਸਾਨ ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਅਣਆਈਆਂ ਮੌਤਾਂ ਲਈ ਜ਼ਿੰਮੇਵਾਰ ਠਹਿਰਾਇਆ। ਪ੍ਰੋ. ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਚੱਲੇ ਧਰਨੇ ’ਚ ਰਾਮ ਸਿੰਘ ਹਠੂਰ ਨੇ ਗੀਤਾਂ ਰਾਹੀਂ ਰੰਗ ਬੰਨ੍ਹਿਆ। ਕਿਸਾਨ ਆਗੂ ਹਰਚੰਦ ਸਿੰਘ ਢੋਲਣ, ਧਰਮ ਸਿੰਘ ਸੂਜਾਪੁਰ, ਹਰਭਜਨ ਸਿੰਘ ਦੌਧਰ ਨੇ ਕਿਹਾ ਕਿ ਸਿੰਘੂ ਕਤਲ ਮਾਮਲੇ ’ਚ ਸੋਸ਼ਲ ਮੀਡੀਆ ਅਤੇ ਅਖ਼ਬਾਰਾਂ ’ਚ ਉਜਾਗਰ ਹੋਏ ਸੱਚ ਨੇ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਮੋਰਚੇ ਨੂੰ ਨੁਕਸਾਨ ਪਹੁੰਚਾਉਣ ਲਈ ਭਾਜਪਾ ਕਿਸ ਹੱਦ ਤੱਕ ਡਿੱਗ ਸਕਦੀ ਹੈ। ਉਨ੍ਹਾਂ ਕਿਹਾ ਕਿ ਅਮਨ ਸਿੰਘ ਨਾਂ ਦੇ ਨਿਹੰਗ, ਪਿੰਕੀ ਕੈਟ, ਭਾਜਪਾ ਮੰਤਰੀ ਤੇ ਆਗੂਆਂ ਦੀ ਸਾਂਝੀ ਫੋਟੋ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਖਿਚੜੀ ਦੇਰ ਤੋਂ ਪੱਕ ਰਹੀ ਸੀ। ਲੋਕ ਆਗੂ ਕੰਵਲਜੀਤ ਖੰਨਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਰਪੋਰੇਟਾਂ ਦੇ ਦਲਾਲ ਨੇ ਇਸ ਤੋਂ ਪਹਿਲਾਂ ਵੀ ਇਕ ਵੇਰ ਪੰਥਕ ਪਾਰਟੀ ਬਣਾਈ ਸੀ। ਇਹ ਅਕਾਲੀ ਦਲ ’ਚ ਵੀ ਰਿਹਾ ਅਤੇ ਹੁਣ ਦੇਸ਼ ਦੇ ਲੋਕਾਂ ਤੇ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਪਾਰਟੀ ਭਾਜਪਾ ਦਾ ਹੇਜ ਜਾਗ ਪਿਆ ਹੈ। ਅੱਜ ਤੱਕ ਫਿਰਕੂ ਤੇ ਘੱਟ ਗਿਣਤੀਆਂ ਦੀ ਦੁਸ਼ਮਣ ਲੱਗਣ ਵਾਲੀ ਪਾਰਟੀ ਭਾਜਪਾ ਨਾਲ ਗੱਠਜੋੜ ਲਈ ਤਾਹੂ ਕੈਪਟਨ ਦਾ ਅਸਲ ਲੋਕਾਂ ਨੇ ਪਛਾਣ ਲਿਆ ਹੈ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਮਦਨ ਸਿੰਘ ਨੇ 29 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ’ਚ ਮਜ਼ਦੂਰ ਮੰਗਾਂ ਲਈ ਰੱਖੇ ਧਰਨੇ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। 

ਅਡਾਨੀਆਂ ਦੀ ਖੁਸ਼ਕ ਬੰਦਰਗਾਹ ’ਤੇ ਖਾਦ ਦੀਆਂ ਖਾਲੀ ਬੋਰੀਆਂ ਚੁੱਕ ਕੇ ਰੋਸ ਮੁਜ਼ਾਹਰਾ

ਖਾਲੀ ਬੋਰੀਆਂ ਚੱਕ ਕੇ ਨਾਅਰਬਾਜ਼ੀ ਕਰਦੇ ਹੋਏ ਕਿਸਾਨ।

ਗੁਰੂਸਰ ਸੁਧਾਰ (ਸੰਤੋਖ ਗਿੱਲ): ਕੇਂਦਰ ਦੀ ਮੋਦੀ ਹਕੂਮਤ ਵੱਲੋਂ ਡੀਏਪੀ ਖਾਦ ਦੀ ਨਕਲੀ ਥੁੜ੍ਹ ਪੈਦਾ ਕਰ ਕੇ ਵਪਾਰੀਆਂ ਦੀ ਲੁੱਟ ਦਾ ਰਾਹ ਪੱਧਰਾ ਕਰਨ ਵਿਰੁੱਧ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਅੱਜ ਅੰਦੋਲਨਕਾਰੀਆਂ ਨੇ ਖਾਦ ਦੀਆਂ ਖ਼ਾਲੀ ਬੋਰੀਆਂ ਚੁੱਕ ਕੇ ਰੋਸ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੋਸ਼ ਲਾਇਆ ਕਿ ਕੇਂਦਰ ਵਿਚ ਅਮਿੱਤ ਸ਼ਾਹ ਦੇ ਸਹਿਕਾਰਤਾ ਮੰਤਰੀ ਬਣਨ ਬਾਅਦ ਸਹਿਕਾਰੀ ਸਭਾਵਾਂ ਵਿਚ ਡੀਏਪੀ ਖਾਦ ਗ਼ਾਇਬ ਹੋਣ ਕਾਰਨ ਕਈ ਸਵਾਲ ਖੜ੍ਹੇ ਹੋਏ ਹਨ। ਕੇਂਦਰ ਸਰਕਾਰ ਵੱਲੋਂ ਜਾਣਬੁੱਝ ਕੇ ਸਹਿਕਾਰੀ ਸਭਾਵਾਂ ਵਿੱਚ ਖਾਦ ਘੱਟ ਭੇਜੀ ਜਾ ਰਹੀ ਅਤੇ ਪ੍ਰਾਈਵੇਟ ਵਪਾਰੀਆਂ ਨੂੰ ਵਾਧੂ ਖਾਦ ਸਪਲਾਈ ਦੇ ਕੇ ਕਿਸਾਨ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ ਅਤੇ ਵਪਾਰੀਆਂ ਨੂੰ ਮਾਲੋ-ਮਾਲ ਕਰਨ ਲਈ ਸਭ ਦਰਵਾਜ਼ੇ ਖੋਲ੍ਹ ਦਿੱਤੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਮੌਸਮ ਦੀ ਮਾਰ ਕਾਰਨ ਝੋਨੇ ਦੀ ਸੰਭਾਲ ਵਿਚ ਰੁੱਝੇ ਕਿਸਾਨਾਂ ਨੂੰ ਖਾਦ ਖ਼ਰੀਦਣ ਦੀ ਚਿੰਤਾ ਵੀ ਸਤਾ ਰਹੀ ਹੈ। ਉਨ੍ਹਾਂ ਖਾਦ ਦੀ ਕਮੀ ਨੂੰ ਤੁਰੰਤ ਦੂਰ ਕਰਨ ਦੀ ਮੰਗ ਕੀਤੀ। ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਲੜੀਵਾਰ ਧਰਨਾ ਜਾਰੀ ਹੈ। ਜਮਹੂਰੀ ਕਿਸਾਨ ਸਭਾ ਦੇ ਆਗੂ ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਗੁਰਦੇਵ ਸਿੰਘ ਆਸੀ ਨੇ ਵੀ ਅੰਦੋਲਨਕਾਰੀਆਂ ਨੂੰ ਸੰਬੋਧਨ ਕੀਤਾ। ਉੱਧਰ ਲੁਧਿਆਣਾ ਬਠਿੰਡਾ ਰਾਜ ਮਾਰਗ ਦੇ ਹਿੱਸੋਵਾਲ-ਰਕਬਾ ਟੌਲ ਪਲਾਜ਼ਾ ਉੱਪਰ ਵੀ ਕਿਸਾਨ ਮਜ਼ਦੂਰ ਜਥੇਬੰਦੀਆਂ ਦਾ ਧਰਨਾ ਜਾਰੀ ਰਿਹਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

* ਸੋਮਵਾਰ ਨੂੰ ਸੰਸਦ ’ਚ ਰੱਖਾਂਗਾ ਸ਼ਹੀਦ ਹੋਏ ਕਿਸਾਨਾਂ ਦੀ ਸੂਚੀ

ਸ਼ਹਿਰ

View All