’84 ਪੀੜਤ ਪਰਿਵਾਰ ਦੀ ਕਿਸੇ ਵੀ ਸਰਕਾਰ ਨੇ ਨਹੀਂ ਲਈ ਸਾਰ

ਪੁੱਤਰ ਦੀ ਨੌਕਰੀ ਤੇ ਕਰਜ਼ਾ ਮੁਆਫ਼ੀ ਲਈ ਦਰ-ਦਰ ਦੀਆਂ ਖਾ ਰਿਹੈ ਠੋਕਰਾਂ

’84 ਪੀੜਤ ਪਰਿਵਾਰ ਦੀ ਕਿਸੇ ਵੀ ਸਰਕਾਰ ਨੇ ਨਹੀਂ ਲਈ ਸਾਰ

ਜਾਣਕਾਰੀ ਦਿੰਦਾ ਹੋਇਆ ਪੀੜਤ ਜਗੀਰ ਸਿੰਘ।-ਫੋਟੋ: ਟੱਕਰ

ਗੁਰਦੀਪ ਸਿੰਘ ਟੱਕਰ

ਮਾਛੀਵਾੜਾ, 14 ਦਸੰਬਰ

1984 ਦੇ ਦੰਗਾਂ ਪੀੜਤਾਂ ਨੂੰ ਸਰਕਾਰਾਂ ਵੱਲੋਂ ਰਾਹਤ ਦੇਣ ਲਈ ਕਈ ਵੱਡੇ-ਵੱਡੇ ਐਲਾਨ ਕੀਤੇ ਹੋਏ ਹਨ ਪਰ ਮਾਛੀਵਾੜਾ ਨੇੜਲੇ ਪਿੰਡ ਪਵਾਤ ਵਿਚ ਵਸਦਾ ਪੀੜਤ ਜਗੀਰ ਸਿੰਘ ਦਾ ਪਰਿਵਾਰ ਆਪਣੇ ਪੁੱਤਰ ਨੂੰ ਨੌਕਰੀ ਦਿਵਾਉਣ ਅਤੇ ਕਰਜ਼ਾ ਮੁਆਫ਼ ਕਰਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ।

ਜਗੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦੇ ਭੈਣ ਤੇ ਜੀਜਾ ਦਿੱਲੀ ਦੇ ਧੌਲਾ ਕੂੰਆਂ ਵਿਖੇ ਰਹਿੰਦੇ ਸਨ ਜੋ 1974 ਵਿੱਚ ਆਪਣੇ ਪਰਿਵਾਰ ਸਮੇਤ ਉਨ੍ਹਾਂ ਨਾਲ ਜਾ ਕੇ ਰਹਿਣ ਲੱਗ ਪਿਆ। ਜਗੀਰ ਸਿੰਘ ਦਿੱਲੀ ਵਿੱਚ ਆਟੋ ਰਿਕਸ਼ਾ ਚਲਾਉਂਦਾ ਸੀ ਅਤੇ 1984 ਨੂੰ ਜਦੋਂ ਦੰਗੇ ਭੜਕੇ ਤਾਂ ਦੰਗਾਕਾਰੀਆਂ ਨੇ ਉਨ੍ਹਾਂ ਦੇ ਘਰ ਦੀਆਂ ਛੱਤਾਂ ਪਾੜ ਕੇ ਅੱਗ ਲਗਾ ਦਿੱਤੀ, ਉਹ ਜਾਨ ਬਚਾਉਣ ਲਈ ਜਦੋਂ ਘਰੋਂ ਬਾਹਰ ਨਿਕਲੇ ਤਾਂ ਜੀਜੇ ਤੇ ਭਾਣਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦਾ ਸਸਕਾਰ ਕਰਨ ਤੋਂ ਬਾਅਦ ਉਹ ਦਸੰਬਰ 1984 ’ਚ ਆਪਣਾ ਮਕਾਨ ਵੇਚ ਕੇ ਪਵਾਤ ਪਿੰਡ ਵਿੱਚ ਆ ਕੇ ਰਹਿਣ ਲੱਗਾ। ਜਗੀਰ ਸਿੰਘ ਨੇ ਦੱਸਿਆ ਕਿ ਬੇਸ਼ੱਕ ਸਰਕਾਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਮੁੜ ਵਸੇਵੇ ਲਈ ਦੰਗਾ ਪੀੜਤਾਂ ਨੂੰ ਆਰਥਿਕ ਸਹਾਇਤਾ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਪਰ ਉਸਦੇ ਪਰਿਵਾਰਾਂ ਨੂੰ ਅਜੇ ਤੱਕ ਇਨ੍ਹਾਂ ਸਹੂਲਤਾਂ ਦਾ ਕੋਈ ਲਾਭ ਨਹੀਂ ਮਿਲਿਆ।

ਜਗੀਰ ਸਿੰਘ ਨੇ ਦੱਸਿਆ ਕਿ ਉਸ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ ਜਿਸ ਉੱਪਰ ਬੈਂਕ ਦਾ ਕਰਜ਼ਾ ਚੁੱਕਿਆ ਹੈ ਪਰ ਆਰਥਿਕ ਮੰਦਹਾਲੀ ਕਾਰਨ ਕਰਜ਼ਾ ਨਾ ਉਤਾਰਨ ਲਈ ਬੈਂਕ ਉਸਦੀ ਜ਼ਮੀਨ ਕੁਰਕ ਕਰਨ ਦੀ ਫ਼ਿਰਾਕ ’ਚ ਹੈ। ਜਗੀਰ ਸਿੰਘ ਨੇ ਪੰਜਾਬ ਸਰਕਾਰ, ਸ਼੍ਰੋਮਣੀ ਕਮੇਟੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਸਦੇ ਲੜਕੇ ਨੂੰ ਨੌਕਰੀ ਦਿੱਤੀ ਜਾਵੇ ਅਤੇ ਬੈਂਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਸਿੱਧੂ ਨੂੰ ਇਕ ਸਾਲ ਦੀ ਕੈਦ

ਸਿੱਧੂ ਨੂੰ ਇਕ ਸਾਲ ਦੀ ਕੈਦ

ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਦੀ ਨਜ਼ਰਸਾਨੀ ਪਟੀਸ਼ਨ ’ਤੇ ਸੁਣਾਇਆ ਫ਼ੈਸ...

ਜਾਖੜ ਭਾਜਪਾ ’ਚ ਸ਼ਾਮਲ

ਜਾਖੜ ਭਾਜਪਾ ’ਚ ਸ਼ਾਮਲ

* ‘ਕਾਂਗਰਸ ਨੇ ਪੰਜਾਬ ਨੂੰ ਜਾਤ-ਧਰਮ ਦੇ ਨਾਂ ’ਤੇ ਵੰਡਿਆ’ * ਪੰਜਾਬ ਦੀ ...

ਭਗਵੰਤ ਮਾਨ ਨੇ ਸ਼ਾਹ ਨਾਲ ਕਿਸਾਨੀ ਤੇ ਸੁਰੱਖਿਆ ਮੁੱਦੇ ਵਿਚਾਰੇ

ਭਗਵੰਤ ਮਾਨ ਨੇ ਸ਼ਾਹ ਨਾਲ ਕਿਸਾਨੀ ਤੇ ਸੁਰੱਖਿਆ ਮੁੱਦੇ ਵਿਚਾਰੇ

ਕਣਕ ਦਾ ਝਾੜ ਘਟਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਅਤੇ ਬਾਸਮਤੀ ...

ਸ਼ਹਿਰ

View All