ਖੰਨਾ-ਸਮਰਾਲਾ ਸੜਕ ਦਾ ਕੋਈ ਨਹੀਂ ਵਾਲੀ ਵਾਰਸ

ਖੰਨਾ-ਸਮਰਾਲਾ ਸੜਕ ਦਾ ਕੋਈ ਨਹੀਂ ਵਾਲੀ ਵਾਰਸ

ਖੰਨਾ-ਸਮਰਾਲਾ ਰੋਡ ਦੀ ਖਸਤਾ ਹਾਲਤ ਦੀ ਮੂੰਹ ਬੋਲਦੀ ਤਸਵੀਰ।

ਜੋਗਿੰਦਰ ਸਿੰਘ ਓਬਰਾਏ
ਖੰਨਾ, 1 ਜੁਲਾਈ

ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੇ ਜਾਂਦੇ ਖੰਨਾ ਸ਼ਹਿਰ ਤੋਂ ਵਾਇਆ ਸਮਰਾਲਾ- ਮਾਛੀਵਾੜਾ ਸਾਹਿਬ-ਨਵਾਂ ਸ਼ਹਿਰ ਰਾਹੀਂ ਜੰਮੂ ਕਸ਼ਮੀਰ ਨਾਲ ਜੋੜਦੀ ਡਿਫੈਂਸ ਸੜਕ ਦੀ ਹਾਲਤ ਦਿਨੋਂ ਦਿਨ ਬਦ ਤੋਂ ਬਦਤਰ ਹੋ ਰਹੀ ਹੈ। ਸੜਕ ਥਾਂ-ਥਾਂ ਤੋਂ ਟੁੱਟ ਕੇ ਡੂੰਘੇ ਟੋਇਆ ਦਾ ਰੂਪ ਧਾਰ ਚੁੱਕੀ ਹੈ, ਮੀਂਹ ਦੇ ਦਿਨਾਂ ਵਿਚ ਇਸ ਦਾ ਹੋਰ ਮਾੜਾ ਹਾਲ ਹੋ ਜਾਂਦਾ ਹੈ। ਭਾਵੇਂ ਇਸ ਸੜਕ ਦਾ ਉਦਘਾਟਨ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ 7 ਨਵੰਬਰ 2018 ਨੂੰ ਕੀਤਾ ਸੀ ਪਰ ਅੱਜ ਡੇਢ ਸਾਲ ਬੀਤ ਜਾਣ ਮਗਰੋਂ ਵੀ ਇਸ ਸੜਕ ਦਾ ਨਿਰਮਾਣ ਨਹੀਂ ਹੋਇਆ।  2017 ਦੀਆਂ ਵਿਧਾਨ ਸਭਾ ਅਤੇ 2019 ਦੀਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਕਈ ਪਿੰਡਾਂ ਦੇ ਲੋਕਾਂ ਨੇ ਵੋਟਾਂ ਮੰਗਣ ਆਏ ਆਗੂਆਂ ਨੂੰ ਪਹਿਲ ਦੇ ਆਧਾਰ ’ਤੇ ਇਸ ਸੜਕ ਨੂੰ ਬਣਾਉਣ ਦੀ ਮੰਗ ਕੀਤੀ ਪਰ ਇਸ ਰੋਡ ਵੱਲ ਕਿਸੇ ਨੇ ਨਜ਼ਰ ਨਹੀਂ ਮਾਰੀ। ਇਸ ਮੌਕੇ ਰਛਪਾਲ ਸਿੰਘ ਗਗੜਾ, ਦਲੀਪ ਸਿੰਘ, ਅਵਤਾਰ ਸਿੰਘ, ਦਲਜੀਤ ਸਿੰਘ ਸਵੈਚ, ਅਵਤਾਰ ਸਿੰਘ, ਸ਼ਿੰਗਾਰਾ ਸਿੰਘ ਢਿਲਵਾਂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਅਤੇ ਸਮਾਜਸੇਵੀ ਜੱਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਕੇ ਰਾਜਨੀਤਿਕ ਆਗੂਆਂ ਖਿਲਾਫ਼ ਮੁਜ਼ਾਹਰਾ ਕੀਤਾ। ਇਲਾਕੇ ਦੇ ਲੋਕਾਂ ਨੇ ਪੰਜਾਬ ਸਰਕਾਰ ਤੋਂ ਖੰਨਾ-ਸਮਰਾਲਾ ਸੜਕ ਜਲਦ ਬਣਾਉਣ ਦੀ ਮੰਗ ਕੀਤੀ ਹੈ।  ਇਸ ਸੜਕ ਰਾਹੀਂ ਵੱਡੀ ਗਿਣਤੀ ‘ਚ ਟਰੱਕਾਂ ਰਾਹੀਂ ਫਲ, ਸਬਜ਼ੀਆਂ ਅਤੇ ਹੋਰ ਜ਼ਰੂਰੀ ਸਾਮਾਨ ਨਵੀਂ ਦਿੱਲੀ ਤੱਕ ਪਹੁੰਚਦਾ ਹੈ। ਇਸੇ ਤਰ੍ਹਾਂ ਰੇਤਾ ਬਜਰੀ ਵੀ ਓਵਰਲੋਡ ਟਰੈਕਟਰ,ਟਰਾਲੀਆਂ ਅਤੇ ਟਿੱਪਰ ਆਦਿ ਵਿਚ ਪੰਜਾਬ ਦੇ ਕਈ ਜ਼ਿਲਿਆਂ ਲਈ ਸਪਲਾਈ ਹੁੰਦੇ ਹਨ। ਲੋਕ ਨਿਰਮਾਣ ਵਿਭਾਗ ਲੁਧਿਆਣਾ ਪ੍ਰਾਂਤਕ ਮੰਡਲ ਡਿਵੀਜ਼ਨ ਦੇ ਐਕਸੀਅਨ ਇੰਜਨੀਅਰ ਅਦੇਸ਼ ਗੁਪਤਾ ਨੇ ਕਿਹਾ ਕਿ ਫੰਡ ਦੀ ਘਾਟ ਕਰਕੇ ਸਬੰਧਤ ਠੇਕੇਦਾਰ ਨੇ ਕੰਮ ਬੰਦ ਕਰ ਦਿੱਤਾ ਹੈ, ਜਦੋਂ ਪੰਜਾਬ ਸਰਕਾਰ ਫੰਡ ਜਾਰੀ ਕਰ ਦੇਵੇਗੀ, ਉਦੋਂ ਹੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਜਲਦ ਹੀ ਫੰਡ ਜਾਰੀ ਕਰਵਾ ਕੇ ਇਸ ਸੜਕ ਦੀ ਮੁਰੰਮਤ ਦਾ ਬੰਦ ਹੋਇਆ ਕੰਮ ਸ਼ੁਰੂ ਕਰਵਾਇਆ ਜਾਵੇਗਾ। ਇਸ ਸਬੰਧੀ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ, ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਸ਼ਹਿਰ

View All