ਲੁਧਿਆਣਾ ’ਚ ਅੱਜ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਜ਼ਿਲ੍ਹੇ ਲਈ 14 ਰਿਟਰਨਿੰਗ ਅਫ਼ਸਰ ਅਤੇ ਉਨ੍ਹਾਂ ਦੇ ਦਫ਼ਤਰਾਂ ਦੀ ਲਿਸਟ ਜਾਰੀ

ਲੁਧਿਆਣਾ ’ਚ ਅੱਜ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੀ ਬਾਹਰੀ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 24 ਜਨਵਰੀ

ਪੰਜਾਬ ਵਿਧਾਨ ਸਭਾ-2022 ਚੋਣਾਂ ਲਈ ਅੱਜ 25 ਜਨਵਰੀ ਤੋਂ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਹੋ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਲੁਧਿਆਣਾ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜ਼ਿਲ੍ਹੇ ਵਿੱਚ 14 ਥਾਵਾਂ ’ਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰੇ ਜਾਣਗੇ, ਜਿਸਦੇ ਲਈ 14 ਅਫ਼ਸਰਾਂ ਨੂੰ ਆਰਓ ਵੀ ਲਗਾ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਕ 25 ਜਨਵਰੀ ਤੋਂ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਹੋ ਗਈ ਹਨ, ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਖੰਨਾ (57) ਹਲਕੇ ਲਈ ਨਾਮਜ਼ਦਗੀਆਂ ਰਿਟਰਨਿੰਗ ਅਫਸਰ (ਆਰਓ) ਮਨਜੀਤ ਕੌਰ ਐੱਸ.ਡੀ.ਐੱਮ. ਖੰਨਾ ਕੋਲ ਤਹਿਸੀਲ ਕੰਪਲੈਕਸ ਖੰਨਾ ਵਿੱਚ ਭਰੀਆਂ ਜਾ ਸਕਦੀਆਂ ਹਨ, ਇਸੇ ਤਰ੍ਹਾਂ ਸਮਰਾਲਾ (58) ਲਈ ਆਰਓ ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ. ਸਮਰਾਲਾ, ਸਾਹਨੇਵਾਲ (59) ਲਈ ਆਰ.ਓ. ਵਨੀਤ ਕੁਮਾਰ ਐੱਸ.ਡੀ.ਐੱਮ. ਲੁਧਿਆਣਾ ਹਲਕਾ ਪੂਰਬੀ, ਲੁਧਿਆਣਾ ਪੂਰਬੀ (60) ਲਈ ਆਰ.ਓ. ਡਾ. ਅੰਕੁਰ ਮਹਿੰਦਰੂ, ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਲੁਧਿਆਣਾ ਦੱਖਣੀ ਲਈ ਆਰਓ ਅਮਿਤ ਕੁਮਾਰ ਪੰਚਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ, ਹਲਕਾ ਆਤਮ ਨਗਰ ਲਈ ਆਰ.ਓ. ਪੂਨਮ ਪ੍ਰੀਤ ਕੌਰ, ਲੁਧਿਆਣਾ ਹਲਕਾ ਕੇਂਦਰੀ ਲਈ ਆਰਓ ਸ਼ਿਖਾ ਭਗਤ ਏ.ਸੀ.ਏ. ਗਲਾਡਾ, ਲੁਧਿਆਣਾ ਪੱਛਮੀ ਲਈ ਆਰ.ਓ. ਸੰਦੀਪ ਕੁਮਾਰ, ਲੁਧਿਆਣਾ ਉਤਰੀ ਲਈ ਆਰਓ ਪ੍ਰੀਤਇੰਦਰ ਸਿੰਘ ਬੈਂਸ, ਹਲਕਾ ਗਿੱਲ ਲਈ ਆਰ.ਓ. ਨਰਿੰਦਰ ਸਿੰਘ ਧਾਲੀਵਾਲ, ਹਲਕਾ ਪਾਇਲ ਲਈ ਆਰ.ਓ. ਦੀਪਜੋਤ ਕੌਰ ਐੱਸਡੀਐੱਮ ਪਾਇਲ, ਹਲਕਾ ਦਾਖਾ ਲਈ ਆਰਓ ਜਗਦੀਪ ਸਹਿਗਲ, ਰਾਏਕੋਟ ਲਈ ਆਰ.ਓ. ਗੁਰਬੀਰ ਸਿੰਘ ਕੋਹਲੀ ਐੱਸਡੀਐੱਮ ਅਤੇ ਜਗਰਾਉਂ ਹਲਕੇ ਲਈ ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰ ਵਿਕਾਸ ਹੀਰਾ ਐੱਸਡੀਐੱਮ ਜਗਰਾਉਂ ਦਫ਼ਤਰ ਵਿੱਚ ਭਰੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ 57 ਖੰਨਾ ਦੇ ਰਿਟਰਨਿੰਗ ਅਫਸਰ (ਆਰਓ) ਐੱਸਡੀਐੱਮ ਖੰਨਾ ਮਨਜੀਤ ਕੌਰ ਰਾਹੀਂ ਨਾਮਜ਼ਦਗੀਆਂ ਕੋਰਟ ਰੂਮ ਉਪ ਮੰਡਲ ਮੈਜਿਸਟ੍ਰੇਟ, ਤਹਿਸੀਲ ਕੰਪਲੈਕਸ, ਖੰਨਾ ਵਿੱਚ ਭਰੀਆਂ ਜਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11.00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3.00 ਵਜੇ ਤੱਕ ਹੋਵੇਗਾ ਤੇ ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫ਼ਸਰ ਕੋਲ ਜਾ ਸਕਦੇ ਹਨ। ਇਸ ਤੋਂ ਇਲਾਵਾ 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All