DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗ਼ੈਰ-ਵਿੱਦਿਅਕ ਡਿਊਟੀਆਂ ਨੇ ਮਾਸਟਰ ਉਲਝਾਏ

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਜਿੰਦਰ ਪਾਇਲਟ, ਸਰਪ੍ਰਸਤ ਚਰਨ ਸਿੰਘ ਸਰਾਭਾ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ, ਪਰਮਿੰਦਰਪਾਲ ਸਿੰਘ ਕਾਲੀਆ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਧਿਆਪਕਾਂ ਨੂੰ ਬੀ ਐੱਲ ਓ ਡਿਊਟੀਆਂ, ਮਰਦਮ ਸ਼ੁਮਾਰੀ,...

  • fb
  • twitter
  • whatsapp
  • whatsapp
Advertisement

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਜਿੰਦਰ ਪਾਇਲਟ, ਸਰਪ੍ਰਸਤ ਚਰਨ ਸਿੰਘ ਸਰਾਭਾ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ, ਪਰਮਿੰਦਰਪਾਲ ਸਿੰਘ ਕਾਲੀਆ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਧਿਆਪਕਾਂ ਨੂੰ ਬੀ ਐੱਲ ਓ ਡਿਊਟੀਆਂ, ਮਰਦਮ ਸ਼ੁਮਾਰੀ, 10 ਲੱਖ ਤੱਕ ਰਾਜ ਦੇ ਮੁਫਤ ਹੈਲਥ ਕਾਰਡ ਬਣਾਉਣ, ਵੋਟਰਾਂ ਦੀ ਸਪੈਸ਼ਲ ਵੈਰੀਫਿਕੇਸ਼ਨ ਕਰਨ ਦੇ ਕੰਮਾਂ ਵਿੱਚ ਉਲਝਾ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾ ਨੂੰ ਗ਼ੈਰ-ਵਿਦਿਅਕ ਕੰਮਾਂ ਵਿੱਚ ਲਾਉਣ ਕਾਰਨ ਵਿਦਿਆਰਥੀਆਂ ਦਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਸਰਕਾਰੀ ਸਕੂਲਾਂ ਦੇ ਅਧਿਆਪਕ ਅੱਠਵੀਂ, ਦਸਵੀਂ , ਬਾਰਵੀਂ ਦੀ ਬੋਰਡ ਪ੍ਰੀਖਿਆਵਾਂ ਦੀ ਮਾਰਕਿੰਗ ਦਾ ਕੰਮ ਵੀ ਕਰ ਰਿਹਾ ਹੈ ਤੇ ਨਵਾਂ ਵਿਦਿਅਕ ਸੈਸ਼ਨ ਵੀ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੀ ਖਰਾਬ ਹੋਣ ਵਾਲੀ ਸਿੱਖਿਆ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਆਗੂਆਂ ਨੇ ਕਿਹਾ ਗਿਆ ਕਿ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਵਿੱਚ ਉਲਝਾ ਦਿੱਤਾ ਜਾਂਦਾ ਹੈ ਜੋ ਕਿ ਸਰਾਸਰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੈ। ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਗੈਰ-ਵਿੱਦਿਅਕ ਡਿਊਟੀਆਂ ਤੁਰੰਤ ਕੱਟੀਆਂ ਜਾਣ। ਇਸ ਮੌਕੇ ਦਰਸ਼ਨ ਸਿੰਘ ਮੋਹੀ, ਨਰਿੰਦਰਪਾਲ ਸਿੰਘ, ਪਰਮਜੀਤ ਸਿੰਘ ਸਵੱਦੀ ਆਦਿ ਹਾਜ਼ਰ ਸਨ।

Advertisement
Advertisement
×