ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚਿੱਪ ਵਾਲੇ ਸਮਾਰਟ ਮੀਟਰ ਲਾਹੁਣ ਦੀ ਵਿੱਢੀ ਮੁਹਿੰਮ ਤਹਿਤ ਜਿਹੜੇ ਪਿੰਡਾਂ ਵਿੱਚ ਬਿਜਲੀ ਮੀਟਰ ਲਾਹੇ ਗਏ ਸਨ ਉਨ੍ਹਾਂ ਵਿੱਚੋਂ ਕੁਝ ਖਪਤਕਾਰਾਂ ਨੂੰ ਪਾਵਰਕੌਮ ਨੇ ਨੋਟਿਸ ਭੇਜੇ ਹਨ। ਸੰਯੁਕਤ ਕਿਸਾਮ ਮੋਰਚੇ ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਨੋਟਿਸਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਸੇ ਵੀ ਤਰ੍ਹਾਂ ਦਾ ‘ਐਕਸ਼ਨ’ ਲਏ ਜਾਣ ਦੇ ਵਿਰੋਧ ਵਿੱਚ ਪਾਵਰਕੌਮ ਅਧਿਕਾਰੀਆਂ ਦੇ ਘਿਰਾਓ ਦੀ ਚਿਤਾਵਨੀ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ-ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਬੀਕੇਯੂ (ਡਕੌਂਦਾ-ਬੁਰਜਗਿੱਲ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਬਲਰਾਜ ਸਿੰਘ ਕੋਟਉਮਰਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ ਨੇ ਅੱਜ ਸਰਕਾਰ ਤੇ ਪਾਵਰਕੌਮ ਨੂੰ ਇਹ ਨੋਟਿਸ ਵਾਪਸ ਲੈਣ ਲਈ ਕਿਹਾ। ਜਥੇਬੰਦੀਆਂ ਨੇ ਮੀਟਿੰਗਾਂ ਕਰਕੇ ਆਪਣੇ ਕਾਰਕੁਨਾਂ ਨੂੰ ਖ਼ਪਤਕਾਰਾਂ ਦਾ ਡਟਵਾਂ ਸਾਥ ਦੇਣ ਲਈ ਕਿਹਾ ਅਤੇ ਐਲਾਨ ਕੀਤਾ ਕਿ ਜੇਕਰ ਕਿਸੇ ਖਪਤਕਾਰ ਦਾ ਬਿਜਲੀ ਕੁਨੈਕਸ਼ਨ ਕੱਟਣ, ਜੁਰਮਾਨਾ ਪਾਉਣ ਜਾਂ ਅਜਿਹੀ ਕੋਈ ਹੋਰ ਕਾਰਵਾਈ ਹੋਈ ਤਾਂ ਕਿਸਾਨ ਜਥੇਬੰਦੀਆਂ ਸਹਿਣ ਨਹੀਂ ਕਰਨਗੀਆਂ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬੱਸੂਵਾਲ, ਅਖਾੜਾ, ਚੀਮਾ ਆਦਿ ਪਿੰਡਾਂ ਦੇ ਸਮਾਰਟ ਮੀਟਰ ਲਾਹ ਕੇ ਪਾਵਰਕੌਮ ਦੇ ਸਬੰਧਤ ਰੂਮੀ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਗਏ ਸਨ। ਇਸੇ ਤਰ੍ਹਾਂ ਬੇਟ ਇਲਾਕੇ ਵਿੱਚੋਂ ਸਿੱਧਵਾਂ ਬੇਟ, ਸਲੇਮਪੁਰਾ ਤੇ ਭਮਾਲ ਪਿੰਡਾਂ ਵਿੱਚ ਲਾਏ ਇਹ ਚਿੱਪ ਵਾਲੇ ਮੀਟਰ ਜਗਰਾਉਂ ਪਾਵਰਕੌਮ ਦਫ਼ਤਰ ਦਾ ਘਿਰਾਓ ਕਰਕੇ ਅਧਿਕਾਰੀਆਂ ਨੂੰ ਮੋੜ ਗਏ ਸਨ। ਉਨ੍ਹਾਂ ਦੱਸਿਆ ਕਿ ਹੁਣ ਪਾਵਰਕੌਮ ਨੇ ਸਬੰਧਤ ਖਪਤਕਾਰਾਂ ਨੂੰ ਨੋਟਿਸ ਭੇਜੇ ਹਨ। ਕਿਸਾਨ ਜਥੇਬੰਦੀਆਂ ਅਜਿਹੀ ਧੱਕੇਸ਼ਾਹੀ ਨੂੰ ਸਹਿਣ ਨਹੀਂ ਕਰਨਗੀਆਂ ਤੇ ਉਹ ਖਪਤਕਾਰਾਂ ਦੀ ਲੜਾਈ ਮੂਹਰੇ ਲੱਗ ਕੇ ਲੜਨਗੀਆਂ। ਪਾਵਰਕੌਮ ਵਲੋਂ ਭੇਜੇ ਇਨ੍ਹਾਂ ਨੋਟਿਸਾਂ ਕਰਕੇ ਹੋਰਨਾਂ ਕਿਸਾਨ ਜਥੇਬੰਦੀਆਂ ਵਿੱਚ ਵੀ ਰੋਹ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸਾਂਝੀ ਮੀਟਿੰਗ ਸੱਦ ਕੇ ਇਸ ਨੋਟਿਸਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਤੇ ਘਿਰਾਓ ਦਾ ਪ੍ਰੋਗਰਾਮ ਐਲਾਨਿਆ ਜਾਵੇਗਾ। ਬੀ ਕੇ ਯੂ (ਡਕੌਂਦਾ) ਦੀ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ 16 ਜਨਵਰੀ ਦੇ ਧਰਨੇ ਲਈ ਲਾਮਬੰਦੀ ਵੀ ਕੀਤੀ ਗਈ। ਇਸ ਸਮੇਂ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ, ਇੰਦਰਜੀਤ ਸਿੰਘ ਲੋਧੀਵਾਲ, ਗੁਰਮਿੰਦਰ ਸਿੰਘ ਗੋਗੀ ਨੇ ਦੱਸਿਆ ਕਿ ਧਰਨਿਆਂ ਦੀ ਲੜੀ ਵਿੱਚ ਡੀਸੀ ਦਫ਼ਤਰ ਲੁਧਿਆਣਾ ਅੱਗੇ 16 ਜਨਵਰੀ ਨੂੰ ਦਿੱਤੇ ਜਾ ਰਹੇ ਧਰਨੇ ਵਿੱਚ ਜਗਰਾਉਂ ਤੇ ਸਿੱਧਵਾਂ ਬੇਟ ਇਲਾਕੇ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ। ਇਸ ਮੌਕੇ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ, ਜਗਜੀਤ ਸਿੰਘ ਕਲੇਰ, ਬੇਅੰਤ ਸਿੰਘ ਬਾਣੀਏਵਾਲ, ਜਸਵਿੰਦਰ ਸਿੰਘ ਭਮਾਲ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਉਂਦੇ ਬਜਟ ਸੈਸ਼ਨ ਵਿੱਚ ਬਿਜਲੀ ਸੋਧ ਐਕਟ ਲਿਆ ਕੇ ਬਿਜਲੀ ਦਾ ਕੁੱਲ ਕੰਟਰੋਲ ਕਾਰਪੋਰੇਟ ਦੇ ਹਵਾਲੇ ਕਰਨ ਜਾ ਰਹੀ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

