ਗੁਰੂ ਨਾਨਕ ਕਾਲਜ ’ਚ ਐੱਨ ਐੱਸ ਐੱਸ ਕੈਂਪ ਸ਼ੁਰੂ
ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਕਾਲਜ ਵਿੱਚ ਸੱਤ ਰੋਜ਼ਾ ਐੱਨ ਐੱਸ ਐੱਸ ਕੈਂਪ ਲਾਇਆ ਗਿਆ, ਜਿਸ ਵਿਚ 150 ਤੋਂ ਵਧੇਰੇ ਵਾਲੰਟੀਅਰਾਂ ਨੇ ਹਿੱਸਾ ਲਿਆ। ਕੈਂਪ ਦਾ ਅਰੰਭ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ...
Advertisement
ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਕਾਲਜ ਵਿੱਚ ਸੱਤ ਰੋਜ਼ਾ ਐੱਨ ਐੱਸ ਐੱਸ ਕੈਂਪ ਲਾਇਆ ਗਿਆ, ਜਿਸ ਵਿਚ 150 ਤੋਂ ਵਧੇਰੇ ਵਾਲੰਟੀਅਰਾਂ ਨੇ ਹਿੱਸਾ ਲਿਆ। ਕੈਂਪ ਦਾ ਅਰੰਭ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਾਲੰਟੀਅਰਾਂ ਨੂੰ ਸਮਾਜ ਸੇਵੀ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਵਾਲੰਟੀਅਰਾਂ ਨੇ ਰੈਲੀ ਕੱਢਦਿਆਂ ਅਨਾਜ ਮੰਡੀ ਦੋਰਾਹਾ ਵਿੱਚ ਨੁੱਕੜ ਨਾਟਕ ਪੇਸ਼ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਸਬੰਧੀ ਜਾਗਰੂਕ ਕਰਦਿਆਂ ਪਰਾਲੀ ਨੂੰ ਅੱਗ ਲਾਏ ਬਿਨਾਂ ਖੇਤੀ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਕੌਰ ਚੀਮਾ, ਡਾ. ਗੁਰਪ੍ਰੀਤ ਸਿੰਘ, ਰੁਪਿੰਦਰ ਕੌਰ ਬਰਾੜ, ਪ੍ਰੋ. ਰਣਜੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਰੋਹਿਤ ਕੁਮਾਰ ਨੇ ਵਾਲੰਟੀਅਰਾਂ ਨੂੰ ਕੈਂਪ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
Advertisement
Advertisement
