DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਾਲਸਾ ਕਾਲਜ ਲੜਕੀਆਂ ਵਿੱਚ ਐੱਨ ਐੱਸ ਐੱਸ ਕੈਂਪ ਸ਼ੁਰੂ

ਦਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
ਖਾਲਸਾ ਕਾਲਜ ਵਿੱਚ ਕੈਂਪ ਦਾ ਉਦਘਾਟਨ ਕਰਦੇ ਹੋਏ ਦਵਿੰਦਰ ਸਿੰਘ ਅਤੇ ਹੋਰ। 
Advertisement

ਸਥਾਨਕ ਖਾਲਸਾ ਕਾਲਜ ਫਾਰ ਵਿਮੈਨ ਵਿੱਚ ਸੱਤ ਦਿਨਾਂ ਐੱਨ ਐੱਸ ਐੱਸ ਕੈਂਪ ਅੱਜ ਤੋਂ ਸ਼ੁਰੂ ਹੋ ਗਿਆ। ਇਸ ਕੈਂਪ ਦੇ ਉਦਘਾਟਨੀ ਸਮਾਗਮ ਵਿੱਚ ਦਵਿੰਦਰ ਸਿੰਘ ਲੋਟੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੀ ਡਾਇਰੈਕਟਰ ਡਾ. ਮੁਕਤੀ ਗਿੱਲ ਅਤੇ ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਸ੍ਰੀ ਲੋਟੇ ਨੇ ਵਾਲੰਟੀਅਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ। ਅਜਿਹੇ ਕੈਂਪ ਵਿਦਿਆਰਥੀਆਂ ਨੂੰ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਸਮਾਗਮ ਦੌਰਾਨ ਲਖਵੀਰ ਸਿੰਘ ਨੇ ਵਾਲੰਟੀਅਰਾਂ ਦੇ ਰੂਬਰੂ ਹੁੰਦਿਆਂ ਆਪਣੇ ਤਜਰਬੇ ਸਾਂਝੇ ਕੀਤੇ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ ਨੇ ਕੈਂਪ ਵਿੱਚ ਹਿੱਸਾ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕੈਂਪ ਦੌਰਾਨ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਚਿਲਡਰਨ ਟਰੈਫਿਕ ਪਾਰਕ ਤੋਂ ਕਾਜਲ ਸਿੰਘ ਨੇ ਟਰੈਫਿਕ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਨੇ ਟਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਮਝਦਾਰ ਨਾਗਰਿਕ ਬਣਨ ਦਾ ਸੁਨੇਹਾ ਦਿੱਤਾ। ਟਰੈਫਿਕ ਪੁਲੀਸ ਵਿਭਾਗ ਵੱਲੋਂ ਜਸਬੀਰ ਸਿੰਘ ਨੇ ਸੜਕ ਸੁਰੱਖਿਆ ਅਤੇ ਸਾਈਬਰ ਕ੍ਰਾਈਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਆਨਲਾਈਲ ਧੋਖੇ, ਫੇਕ ਲਿੰਕ ਆਦਿ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਸ਼ਾਮ ਦੇ ਸੈਸ਼ਨ ਵਿੱਚ ਕੈਂਪ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ।

Advertisement
Advertisement
×