ਇਥੋਂ ਦੇ ਏ.ਐਸ ਕਾਲਜ ਦੇ ਵਿਦਿਆਰਥੀਆਂ ਨੇ ਸਮਾਜ ਭਲਾਈ ਦੇ ਉਦੇਸ਼ ਨਾਲ ਝੁੱਗੀਆਂ ਝੌਂਪੜੀਆਂ ਵਿਚ ਲੋੜਵੰਦਾਂ ਨੂੰ ਕੱਪੜੇ ਵੰਡ ਕੇ ਐੱਨ ਐੱਸ ਐੱਸ ਦਿਵਸ ਮਨਾਇਆ। ਕਾਲਜ ਸਕੱਤਰ ਅਜੈ ਸੂਦ ਨੇ ਐਨਐਸਐਸ ਯੂਨਿਟ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮਾਜ ਭਲਾਈ ਕਾਰਜਾਂ ਵਿਚ ਹਰ ਵਿਅਕਤੀ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ.ਕੇ ਕੇ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ, ਵੱਖ ਵੱਖ ਜੱਥੇਬੰਦੀਆਂ ਅਤੇ ਆਮ ਲੋਕਾਂ ਨੂੰ ਅਜਿਹੇ ਏਰੀਆ ਵਿਚ ਜਾ ਕੇ ਲੋਕਾਂ ਦੇ ਦੁੱਖਾਂ ਨੂੰ ਨੇੜਿਓ ਸਮਝਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਆਪਣੇ ਅਨੁਸਾਰ ਹਰ ਸੰਭਵ ਮਦਦ ਕੀਤੀ ਜਾਵੇ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਨਵੀਨ ਥੰਮਨ, ਰਾਜੇਸ਼ ਡਾਲੀ, ਜਤਿੰਦਰ ਦੇਵਗਨ, ਡਾ. ਮੋਨਿਕਾ ਠਾਕੁਰ, ਡਾ. ਅਰੁਣ ਸਿੰਗਲਾ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।