ਐੱਨ ਐੱਸ ਐੱਸ ਯੂਨਿਟ ਨੇ ਬੂਟੇ ਲਾਏ
ਕਮਲਾ ਲੋਹਟੀਆ ਸਨਾਤਨ ਕਾਲਜ ਦੀ ਐੱਨ ਐੱਸ ਐੱਸ ਯੂਨਿਟ ਨੇ ਕਾਲਜ ਪ੍ਰਬੰਧਕ ਕਮੇਟੀ ਦੇ ਵਿੱਤ ਸਕੱਤਰ ਵਰਿੰਦਰ ਕੁਮਾਰ, ਪ੍ਰਿੰਸੀਪਲ ਡਾ. ਮੁਹੰਮਦ ਸਲੀਮ, ਸੀ ਏ ਰਾਹੁਲ ਅਗਰਵਾਲ, ਕਾਲਜ ਦੇ ਅਧਿਆਪਕਾਂ, ਵਿਦਿਆਰਥੀਆਂ ਨੇ ਸਾਂਝੇ ਤੌਰ ’ਤੇ ਕਾਲਜ ਕੈਂਪਸ ਵਿੱਚ ਬੂਟੇ ਲਾਏ। ਇਹ...
Advertisement
ਕਮਲਾ ਲੋਹਟੀਆ ਸਨਾਤਨ ਕਾਲਜ ਦੀ ਐੱਨ ਐੱਸ ਐੱਸ ਯੂਨਿਟ ਨੇ ਕਾਲਜ ਪ੍ਰਬੰਧਕ ਕਮੇਟੀ ਦੇ ਵਿੱਤ ਸਕੱਤਰ ਵਰਿੰਦਰ ਕੁਮਾਰ, ਪ੍ਰਿੰਸੀਪਲ ਡਾ. ਮੁਹੰਮਦ ਸਲੀਮ, ਸੀ ਏ ਰਾਹੁਲ ਅਗਰਵਾਲ, ਕਾਲਜ ਦੇ ਅਧਿਆਪਕਾਂ, ਵਿਦਿਆਰਥੀਆਂ ਨੇ ਸਾਂਝੇ ਤੌਰ ’ਤੇ ਕਾਲਜ ਕੈਂਪਸ ਵਿੱਚ ਬੂਟੇ ਲਾਏ। ਇਹ ਪ੍ਰੋਗਰਾਮ ਸਮਾਜ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਦੇ ਮਕਸਦ ਨਾਲ ਕਰਵਾਇਆ ਗਿਆ। ਕਾਲਜ ਪ੍ਰਿੰ. ਡਾ. ਸਲੀਮ ਨੇ ਕਿਹਾ ਕਿ ਅੱਜ ਲਾਇਆ ਬੂਟਾ ਜਦੋਂ ਰੁੱਖ ਬਣੇਗਾ ਤਾਂ ਅੱਗੋਂ ਕਈ ਜੀਵਨ ਬਚਾਉਣ ਵਿੱਚ ਮਦਦਗਾਰ ਸਿੱਧ ਹੋਵੇਗਾ। ਉਨ੍ਹਾਂ ਐੱਨ ਐੱਸ ਐੱਸ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਸੰਦੀਪ ਚਾਨਾ ਤੇ ਪ੍ਰੋ. ਕਵਿਤਾ ਅਰੋੜਾ ਨੂੰ ਵਧਾਈ ਦਿੱਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਨੀਲ ਅਗਰਵਾਲ ਨੇ ਵਿਦਿਆਰਥੀਆਂ ਨੂੰ ਅਜਿਹੇ ਕਾਰਜਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।
Advertisement
Advertisement
