ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੰਬਰਦਾਰਾਂ ਨੇ ਮੰਗਾਂ ਸਬੰਧੀ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ

ਮੀਟਿੰਗ ਵਿੱਚ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਵਿਚਾਰੀਆਂ
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ।-ਫੋਟੋ : ਓਬਰਾਏ
Advertisement

ਅੱਜ ਇਥੋਂ ਦੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੇ ਮੈਬਰਾਂ ਦੀ ਇੱਕਤਰਤਾ ਸ਼ੇਰ ਸਿੰਘ ਫੈਜ਼ਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਯੂਨੀਅਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਦਿਨੋਂ ਦਿਨ ਪਿੰਡਾਂ ਸ਼ਹਿਰਾਂ ਵਿਚ ਵੱਧਦੀ ਜਾ ਰਹੀ ਅਵਾਰਾ ਕੁੱਤਿਆਂ ਦੀ ਗਿਣਤੀ ’ਤੇ ਗੰਭੀਰਤਾ ਨਾਲ ਚਰਚਾ ਕਰਕੇ ਇਸ ਦਾ ਠੋਸ ਹੱਲ ਕੱਢਿਆ ਜਾਵੇ ਕਿਉਂਕਿ ਇਹ ਕੁੱਤੇ ਆਏ ਦਿਨ ਰਾਹਗੀਰਾਂ ਅਤੇ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰਨ ਦਾ ਭਰੋਸਾ ਦਿਵਾਇਆ ਸੀ ਪ੍ਰਤੂੰ ਸਾਢੇ ਤਿੰਨ ਸਾਲ ਬੀਤ ਜਾਣ ’ਤੇ ਵੀ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਐਸੋਸ਼ੀਏਸ਼ਨ ਨੇ ਮੰਗ ਕੀਤੀ ਕਿ ਨੰਬਰਦਾਰਾਂ ਨਾਲ ਕੀਤਾ ਜਾਂਦਾ ਮਤਰੇਈ ਮਾਂ ਵਾਲਾ ਸਲੂਕ ਬੰਦ ਕਰ ਕੀਤਾ ਜਾਵੇ, ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ਵਿਚ ਬੈਠਣ ਲਈ ਪੱਕਾ ਦਫ਼ਤਰ ਬਣਾ ਕੇ ਦਿੱਤਾ ਜਾਵੇ, ਨੰਬਰਦਾਰੀ ਜੱਦੀਂ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ ਵਧਾਇਆ ਜਾਵੇ, ਟੌਲ ਪਲਾਜ਼ਾ ਮੁਫ਼ਤ ਕੀਤਾ ਜਾਵੇ, ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ ਅਤੇ ਮੈਡੀਕਲ ਭੱਤਾ ਦਿੱਤਾ ਜਾਵੇ ਆਦਿ। ਐਸੋਸ਼ੀਏਸ਼ਨ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਹੜ੍ਹਾਂ ਦੌਰਾਨ ਲੋਕਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਮੁੜ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ। ਇਸ ਮੌਕੇ ਸਾਧੂ ਸਿੰਘ, ਇੰਦਰਜੀਤ ਸਿੰਘ, ਗੁਰਮੀਤ ਸਿੰਘ ਭੱਟੀ, ਮੁਖਤਿਆਰ ਸਿੰਘ, ਗੁਰਨਾਮ ਚੰਦ, ਹਰਸੇਵਕ ਸਿੰਘ, ਚਰਨ ਸਿੰਘ, ਪਾਲ ਸਿੰਘ, ਪ੍ਰੇਮ ਸਿੰਘ, ਸੁਖਵਿੰਦਰ ਸਿੰਘ, ਨਰੇਸ਼ ਕਾਲੀਆ, ਸਵਰਨ ਸਿੰਘ, ਰਣਜੀਤ ਸਿੰਘ, ਜਗਦੇਵ ਸਿੰਘ, ਸਾਧੂ ਸਿੰਘ, ਰਣਧੀਰ ਸਿੰਘ ਹਾਜ਼ਰ ਸਨ।

Advertisement

Advertisement
Show comments