ਨੰਬਰਦਾਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ
ਅੱਜ ਇਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੇ ਮੈਂਬਰਾਂ ਦੀ ਇੱਕਤਰਤਾ ਸ਼ੇਰ ਸਿੰਘ ਫੈਜਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਨੇ 15 ਅਗਸਤ ਸੁਤੰਤਰਤਾ ਦਿਵਸ ਦੀ ਵਧਾਈ...
Advertisement
ਅੱਜ ਇਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੇ ਮੈਂਬਰਾਂ ਦੀ ਇੱਕਤਰਤਾ ਸ਼ੇਰ ਸਿੰਘ ਫੈਜਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਨੇ 15 ਅਗਸਤ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਗੋਆ ਦੀ ਆਜ਼ਾਦੀ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਲਾਘਾ ਕਰਦਿਆਂ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦਾ ਫੈਸਲਾ ਕੀਤਾ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ਵਿਚ ਬੈਠਣ ਲਈ ਪੱਕਾ ਦਫ਼ਤਰ ਬਣਾ ਕੇ ਦਿੱਤਾ ਜਾਵੇ, ਨੰਬਰਦਾਰੀ ਜੱਦੀਂ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ ਵਧਾ ਕੇ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਟੌਲ ਪਲਾਜ਼ਾ ਮੁਫ਼ਤ ਕੀਤਾ ਜਾਵੇ, ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ ਅਤੇ ਮੈਡੀਕਲ ਭੱਤਾ ਦਿੱਤਾ ਜਾਵੇ ਆਦਿ।
Advertisement
Advertisement