ਨਿੱਜੀ ਪੱਤਰ ਪ੍ਰੇਰਕ
ਖੰਨਾ, 13 ਨਵੰਬਰ
ਸਿਵਲ ਹਸਪਤਾਲ ਵਿੱਚ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਵਿਰੁੱਧ ਪੰਜਾਬ ਨਰਸਿੰਗ ਐਸੋਸੀਏਸ਼ਨ ਨੇ ਅੱਜ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਹੈ। ਇਸ ਮੌਕੇ ਬਲਵਿੰਦਰ ਕੌਰ, ਸੁਖਵਿੰਦਰ ਕੌਰ ਅਤੇ ਕਮਲੇਸ਼ ਕੁਮਾਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਿਹਤ ਅਤੇ ਵਿੱਤ ਮੰਤਰੀ ਵੱਲੋਂ ਨਰਸਿੰਗ ਸਟਾਫ਼ ਦੀਆਂ ਮੰਗਾਂ ਮੰਨਣ ਲਈ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਰਸਿੰਗ ਕੇਡਰ ਦੀਆਂ ਮੰਗਾਂ ਮੰਨਣ ਦੀ ਥਾਂ ਸਰਕਾਰ ਚੁੱਪ ਧਾਰੀ ਬੈਠੀ ਹੈ, ਜਿਸ ਦੇ ਰੋਸ ਵਜੋਂ ਅਣਮਿੱਥੇ ਸਮੇਂ ਲਈ ਹੜਤਾਲ ਆਰੰਭੀ ਗਈ ਹੈ। ਇਸ ਮੌਕੇ ਰਮਨਪ੍ਰੀਤ ਕੌਰ, ਸਤਿੰਦਰਪਾਲ ਕੌਰ, ਕਰਮਜੀਤ ਕੌਰ, ਹਰਵੰਤ ਕੌਰ, ਦਲਜੀਤ ਕੌਰ, ਕਿਰਨਦੀਪ ਕੌਰ, ਰਾਜਵੰਤ ਕੌਰ, ਮਨਦੀਪ ਕੌਰ ਤੇ ਹੋਰ ਹਾਜ਼ਰ ਸਨ।